13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਖ਼ਾਲਸਾ ਵਹੀਰ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਬਾਜਵਾ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਸੰਗਤਾਂ ਦਾ ਜਥਾ ਅੱਜ ਹੋਵੇਗਾ ਰਵਾਨਾ <br/>

Ad Position 21
No active advertisement
ਇੱਕ ਮੀਟਿੰਗ ਦੌਰਾਨ ਸਨਮਾਨਿਤ ਕੀਤੇ ਗਏ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰਧਾਨ ਮਹਿੰਦਰ ਸਿੰਘ ਬਾਜਵਾ ਤੇ ਹੋਰ ਆਗੂ | ਅਜੀਤ ਤਸਵੀਰ <br/> 25-02-2026
ਜਲੰਧਰ, 24 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਵਲੋਂ ਸ਼ੁਰੂ ਕੀਤੀ ਖ਼ਾਲਸਾ ਵਹੀਰ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ 25 ਫਰਵਰੀ ਨੂੰ ਮੁੜ ਕੱਢਣ ਜਾ ਰਹੀ ਹੈ | ਇਹ ਖ਼ਾਲਸਾ ਵਹੀਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰੰਭ ਹੋ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਤੱਕ ਜਾਵੇਗੀ | ਇਸ ਸੰਬੰਧ ਵਿਚ ਪਾਰਟੀ ਦਾ ਮੁੱਖ ਬੁਲਾਰੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਵਲੋਂ ਮਹਿੰਦਰ ਸਿੰਘ ਬਾਜਵਾ ਪ੍ਰਧਾਨ ਜ਼ਿਲ੍ਹਾ ਜਲੰਧਰ, ਭਾਨ ਸਿੰਘ ਕਾਰਜਕਾਰੀ ਮੈਂਬਰ, ਅਮਰੀਕ ਸਿੰਘ ਛੀਨਾ ਸੀਨੀਅਰ ਆਗੂ ਸਮੇਤ ਜਲੰਧਰ ਦੇ ਵੱਖ-ਵੱਖ ਇਲਾਕਿਆਂ 'ਚ ਮੀਟਿੰਗਾਂ ਕਰ ਕੇ ਖ਼ਾਲਸਾ ਵਹੀਰ ਵਿਚ ਹੰੁਮ੍ਹ ਹੁਮਾ ਕੇ ਸ਼ਾਮਲ ਹੋਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਵਲੋਂ ਸਿੱਖੀ ਦੀ ਆਨ, ਬਾਨ ਅਤੇ ਸ਼ਾਨ ਲਈ ਸ਼ੁਰੂ ਕੀਤੀ ਗਈ ਖ਼ਾਲਸਾ ਵਹੀਰ ਨੂੰ ਹੋਰ ਵੀ ਪ੍ਰਭਾਵੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਾਜਵਾ ਨੇ ਦੱਸਿਆ ਕਿ ਖ਼ਾਲਸਾ ਵਹੀਰ 'ਚ ਸ਼ਾਮਲ ਹੋਣ ਲਈ ਉਨ੍ਹਾਂ ਦੀ ਅਗਵਾਈ ਸੰਗਤਾਂ ਦਾ ਵੱਡਾ ਜਥਾ 25 ਫਰਵਰੀ ਨੂੰ ਸਵੇਰੇ 8 ਵਜੇ ਬਿਧੀਪੁਰ ਫਾਟਕ ਤੋਂ ਚਾਲੇ ਪਾਵੇਗਾ | ਇਸ ਮੌਕੇ ਜਸਪ੍ਰੀਤ ਸਿੰਘ, ਬਲਵੰਤ ਸਿੰਘ, ਬਲਵੀਰ ਸਿੰਘ, ਤਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਬੀਬੀ ਕੁਲਵਿੰਦਰ ਕੌਰ ਤੇ ਬੀਬੀ ਹਰਜਿੰਦਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਮੇਰੀ ਰਸੋਈ' ਯੋਜਨਾ ਜਨ ਸੇਵਾ ਅਤੇ ਸੰਵੇਦਨਸ਼ੀਲ ਸ਼ਾਸਨ ਦਾ ਪ੍ਰਤੀਕ- ਮੋਹਿੰਦਰ ਭਗਤ ਅਗਲੀ ਖ਼ਬਰ ਹੈਰੋਇਨ ਦੇ ਮਾਮਲੇ 'ਚ ਬਰੀ
Ad Position 24