ਜਲੰਧਰ, 24 ਫਰਵਰੀ (ਸ਼ਿਵ)-ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੇ ਗਏ 'ਮੇਰੀ ਰਸੋਈ' ਪ੍ਰੋਗਰਾਮ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਪਹਿਲ ਆਮ ਜਨਤਾ, ਖ਼ਾਸ ਕਰਕੇ ਲੋੜਵੰਦ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਰਾਹਤ ਅਤੇ ਸਨਮਾਨ ਦਾ ਪ੍ਰਤੀਕ ਹੈ¢ ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਦÏਰ ਵਿਚ ਸਰਕਾਰ ਦਾ ਇਹ ਕਦਮ ਦਰਸਾਉਂਦਾ ਹੈ ਕਿ ਰਾਜ ਸਰਕਾਰ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਪ੍ਰਤੀ ਸੰਵੇਦਨਸ਼ੀਲ ਅਤੇ ਪੂਰੀ ਤਰ੍ਹਾਂ ਵਚਨਬੱਧ ਹੈ¢ ਮੋਹਿੰਦਰ ਭਗਤ ਨੇ ਕਿਹਾ ਕਿ 'ਮੇਰੀ ਰਸੋਈ' ਯੋਜਨਾ ਦੇ ਤਹਿਤ ਲੱਖਾਂ ਪਰਿਵਾਰਾਂ ਨੂੰ ਨਿਯਮਿਤ ਤÏਰ 'ਤੇ ਰਾਸ਼ਨ ਪ੍ਰਦਾਨ ਕੀਤਾ ਜਾਣਾ ਨਾ ਸਿਰਫ਼ ਉਨ੍ਹਾਂ ਦੀਆਂ ਆਰਥਿਕ ਚਿੰਤਾਵਾਂ ਨੂੰ ਘਟਾਏਗਾ, ਸਗੋਂ ਘਰ-ਘਰ ਵਿਚ ਸੁਰੱਖਿਆ ਅਤੇ ਆਤਮ ਵਿਸ਼ਵਾਸ ਦੀ ਭਾਵਨਾ ਨੂੰ ਵੀ ਮਜ਼ਬੂਤ ਕਰੇਗਾ¢