13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਪੰਜਾਬ ਸਰਕਾਰ ਦੀ 'ਮੇਰੀ ਰਸੋਈ ਯੋਜਨਾ' ਲੋਕ ਭਲਾਈ ਤੇ ਸਮਾਜਿਕ ਸੁਰੱਖਿਆ ਵੱਲ ਇਤਿਹਾਸਕ ਕਦਮ- ਪਿੰਦਰ ਪੰਡੋਰੀ

Ad Position 21
No active advertisement
ਅਜੀਤ ਡੈਸਕ 25-02-2026
ਮਲਸੀਆਂ, 24 ਫਰਵਰੀ (ਸੁਖਦੀਪ ਸਿੰਘ)-ਪੰਜਾਬ ਸਰਕਾਰ ਵੱਲੋਂ ਰਾਜ ਦੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਮੁਫ਼ਤ ਕਣਕ ਪ੍ਰਾਪਤ ਕਰਨ ਵਾਲੇ 40 ਲੱਖ ਪਰਿਵਾਰਾਂ ਲਈ 'ਮੇਰੀ ਰਸੋਈ ਯੋਜਨਾ' ਸ਼ੁਰੂ ਕਰਨ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਇਸ ਨੂੰ ਲੋਕ ਭਲਾਈ ਤੇ ਸਮਾਜਿਕ ਸੁਰੱਖਿਆ ਵੱਲ ਇੱਕ ਇਤਿਹਾਸਕ ਕਦਮ ਦੱਸਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਲਗਾਤਾਰ ਪ੍ਰਭਾਵਸ਼ਾਲੀ ਫ਼ੈਸਲੇ ਲੈ ਰਹੀ ਹੈ | ਉਨ੍ਹਾਂ ਕਿਹਾ ਕਿ ਅਪ੍ਰੈਲ ਤੋਂ 40 ਲੱਖ ਪਰਿਵਾਰਾਂ ਨੂੰ ਤਿਮਾਹੀ ਆਧਾਰ 'ਤੇ ਮੁਫ਼ਤ ਭੋਜਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਨਾਲ ਭੋਜਨ ਅਤੇ ਪੋਸ਼ਣ ਸੁਰੱਖਿਆ ਮਜ਼ਬੂਤ ਹੋਵੇਗੀ | ਹਰੇਕ ਕਿੱਟ 'ਚ ਦਾਲਾਂ, ਖੰਡ, ਨਮਕ, ਹਲਦੀ ਅਤੇ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ | 'ਮੇਰੀ ਰਸੋਈ ਯੋਜਨਾ' ਨਾਲ ਲਾਭਪਾਤਰੀਆਂ ਨੂੰ ਵਾਧੂ ਰਾਹਤ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਦੁਕਾਨ ਦਾ ਸ਼ਟਰ ਭੰਨ ਕੇ ਬੈਟਰੀਆਂ ਤੇ ਨਕਦੀ ਚੋਰੀ <br/> ਅਗਲੀ ਖ਼ਬਰ ਪੰਜਾਬ ਦੇ ਪੇਸ਼ ਕੀਤੇ ਜਾ ਰਹੇ ਬਜਟ 'ਚ ਸਰਕਾਰ ਨੰਬਰਦਾਰਾਂ ਦਾ ਮਾਣ ਪੱਤਾ ਦੁੱਗਣਾ ਕਰੇ-ਸੁਰਜੀਤ ਸਿੰਘ ਹੇਅਰ <br/>
Ad Position 24