13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਇੰਡੋ ਸਵਿਸ ਸਕੂਲ ਦੇ ਵਿਦਿਆਰਥੀਆਂ ਦਾ 'ਲੋਜਿਕਕਿਡਜ਼' ਕੰਪੀਟੇਟਿਵ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਦੇ ਹੋਣਹਾਰ ਵਿਦਿਆਰਥੀ ¢ ਤਸਵੀਰ ਗੁਰਵਿੰਦਰ ਸਿੰਘ <br/> 25-02-2026
ਨਕੋਦਰ, 24 ਫ਼ਰਵਰੀ (ਗੁਰਵਿੰਦਰ ਸਿੰਘ)-ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਦੇ ਵਿਦਿਆਰਥੀਆਂ ਨੇ 'ਲੋਜਿਕਕਿਡਜ਼' ਕੰਪੀਟੇਟਿਵ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉੱਚ ਰੈਂਕ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰÏਸ਼ਨ ਕੀਤਾ¢ ਵਿਦਿਆਰਥੀਆਂ ਨੇ ਆਪਣੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਵੱਖ-ਵੱਖ ਸ਼੍ਰੇਣੀਆਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਰੈਂਕ ਦੇ ਅਧਾਰ 'ਤੇ ਸਰਟੀਫਿਕੇਟ ਹਾਸਲ ਕੀਤੇ¢ ਇਸ ਮÏਕੇ ਸਕੂਲ ਪਿ੍ੰਸੀਪਲ ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਨਾਲ ਬੱਚਿਆਂ ਵਿੱਚ ਤਰਕਸ਼ਕਤੀ, ਆਤਮਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਦਾ ਵਿਕਾਸ ਹੁੰਦਾ ਹੈ ¢ ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਇਹ ਵੀ ਕਿਹਾ ਕਿ ਅਜਿਹੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਬÏਧਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੀਆਂ ਹਨ ਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣÏਤੀਆਂ ਲਈ ਤਿਆਰ ਕਰਦੀਆਂ ਹਨ¢ ਉਨ੍ਹਾਂ ਅੱਗੇ ਕਿਹਾ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਕੋ-ਕਰਿਕੂਲਰ ਗਤੀਵਿਧੀਆਂ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕਰਦਾ ਰਹੇਗਾ¢ਇਸ ਮÏਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਮੈਡਮ ਜਯੋਤੀ ਸ਼ਰਮਾ ਅਤੇ ਐੱਮ.ਡੀ ਮਿਸਟਰ ਸ਼ਿਵਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ, ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇੰਡੋ ਸਵਿਸ ਸਕੂਲ ਹਮੇਸ਼ਾਂ ਗੁਣਵੱਤਾਪੂਰਨ ਸਿੱਖਿਆ ਅਤੇ ਨਵੇਂ ਮÏਕਿਆਂ ਰਾਹੀਂ ਵਿਦਿਆਰਥੀਆਂ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ¢ ਮਾਪਿਆਂ ਨੇ ਵੀ ਬੱਚਿਆਂ ਦੀ ਇਸ ਉਪਲਬਧੀ 'ਤੇ ਖੁਸ਼ੀ ਪ੍ਰਗਟਾਈ ਅਤੇ ਸਕੂਲ ਦਾ ਧੰਨਵਾਦ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਭੇਟ ਕਰ ਕੇ ਸਰਕਾਰ ਨੇ ਪਿੰਡਾਂ 'ਚ ਭਾਈਚਾਰਕ ਸਾਂਝ ਨੂੰ ਮਜ... ਅਗਲੀ ਖ਼ਬਰ ਦੁਕਾਨ ਦਾ ਸ਼ਟਰ ਭੰਨ ਕੇ ਬੈਟਰੀਆਂ ਤੇ ਨਕਦੀ ਚੋਰੀ <br/>
Ad Position 24