ਜਲੰਧਰ, 24 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਨੇ 15 ਕਿੱਲੋ ਚਰਸ ਦੀ ਬਰਾਮਦਗੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਾਜਾ ਸਿੰਘ ਅਤੇ ਜੈ ਵਿਜੇ ਵਾਸੀ ਬਾਸਰਕੇ ਭੈਣੀ, ਅੰਮਿ੍ਤਸਰ ਨੂੰ 14-14 ਸਾਲ ਦੀ ਕੈਦ ਅਤੇ 1-1 ਲੱਖ ਅਤੇ 40-40 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀਆਂ ਨੂੰ 1-1 ਸਾਲ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀਆਂ ਖ਼ਿਲਾਫ਼ ਮਿਤੀ 1 ਅਪ੍ਰੈਲ 2019 ਨੂੰ ਥਾਣਾ ਫਿਲੌਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |