ਚੁਗਿੱਟੀ/ ਜੰਡੂ ਸਿੰਘਾ, 24 ਫਰਵਰੀ (ਨਰਿੰਦਰ ਲਾਗੂ)-ਰਾਮਦਾਸੀਆ ਸਿੱਖ ਬਰਾਦਰੀ ਸ਼ਹੀਦ ਬਾਬਾ ਸੰਗਤ ਸਿੰਘ ਸਭਾ ਦੇ ਪ੍ਰਬੰਧਕਾਂ ਵਲੋਂ ਇਕ ਬੈਠਕ ਕੀਤੀ ਗਈ ਜਿਸ ਵਿੱਚ ਸਮਾਜ ਦੇ ਲੋਕਾਂ ਨੂੰ ਇਕਜੁੱਟ ਹੋ ਕੇ ਅਗਾਂਹ ਵਧਣ ਦਾ ਹੌਕਾ ਦਿੱਤਾ ਗਿਆ | ਇਸ ਮੌਕੇ ਪੰਜਾਬ ਪ੍ਰਧਾਨ ਜਸਵਿੰਦਰ ਸਿੰਘ ਕਾਲਰਾ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਮਹਾਂ ਤਪੱਸਵੀ ਸੰਤ ਹਰਕਿਸ਼ਨ ਸਿੰਘ ਸੋਢੀ ਜੀ ਦੇ ਸੰਸਾਰਕ ਯਾਤਰਾ ਪੂਰੀ ਕਰਕੇ ਜਾਣ 'ਤੇ ਜਿਥੇ ਪਰਿਵਾਰ ਨੂੰ ਘਾਟਾ ਪਿਆ ਹੈ ਉਥੇ ਹੀ ਰਾਮਦਾਸੀਆ ਕੌਮ ਲਈ ਵੀ ਅਸਿਹ ਕਮੀ ਹੈ | ਇਸ ਮੌਕੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਗਈ ਤੇ ਹਾਜ਼ਰ ਮੈਂਬਰਾਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਮਗਰਲੇ ਦਿਨਾਂ ਵਿਚ ਕਰਵਾਏ ਗਏ ਸਮਾਗਮ ਲਈ ਨਿਰਮਲ ਕੁਟੀਆ ਜੋਹਲਾਂ ਵਾਲੇ ਸੰਤ ਬਾਬਾ ਜੀਤ ਸਿੰਘ ਹੁਰਾਂ ਦਾ ਧੰਨਵਾਦ ਕੀਤਾ ਗਿਆ ਤੇ ਕਮੇਟੀ ਮੈਂਬਰਾਂ ਵਲੋਂ ਸਹਿਯੋਗੀ ਸੱਜਣਾਂ ਨੂੰ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅੰਮਿ੍ਤ ਪਾਲ ਸਿੰਘ, ਅਵਤਾਰ ਸਿੰਘ ਜਨਰਲ ਸਕੱਤਰ ਪੰਜਾਬ, ਗੁਰਦੀਪ ਸਿੰਘ ਜੌਹਲ, ਜਸਵਿੰਦਰ ਸਿੰਘ, ਕੁਲਦੀਪ ਸਿੰਘ ਜਲੋਟਾ, ਸੁਰਿੰਦਰ ਪਾਲ ਸਿੰਘ, ਜਸਵਿੰਦਰ ਸਿੰਘ ਥੇਦਾ, ਦਲਜੀਤ ਸਿੰਘ ਕਲਸੀ, ਬੀਬੀ ਗੁਰਮੀਤ ਕੌਰ, ਬੀਬੀ ਸਤਵਿੰਦਰ ਕੌਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ |