20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਨਿਤਿਨ ਕੋਹਲੀ ਨੇ ਰਾਧੇ ਇਨਕਲੇਵ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ

Ad Position 21
No active advertisement
ਅਜੀਤ ਡੈਸਕ 26-02-2026
ਚੁਗਿੱਟੀ/ਜੰਡੂਸਿੰਘਾ, 25 ਫ਼ਰਵਰੀ (ਨਰਿੰਦਰ ਲਾਗੂ) - ਸਥਾਨਕ ਰਾਧੇ ਐਨਕਲੇਵ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣਨ ਪਹੁੰਚੇ ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਨਿਤਿਨ ਕੋਹਲੀ ਵੱਲੋਂ ਫੌਰੀ ਤੌਰ 'ਤੇ ਕੰਮ ਕਰਦੇ ਹੋਏ ਪਹਿਲ ਦੇ ਆਧਾਰ 'ਤੇ ਉਕਤ ਇਲਾਕੇ ਵਿਚ ਸਟਰੀਟ ਲਾਈਟਾਂ ਲਗਵਾਈਆਂ ਗਈਆਂ | ਇਹ ਜਾਣਕਾਰੀ ਦਿੰਦੇ ਹੋਏ ਰਾਧੇ ਐਨਕਲੇਵ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਡਾਕਟਰ ਰਜਿੰਦਰ ਪਾਲ ਸਿੰਘ ਤੇ ਮਾਸਟਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਮੌਕੇ ਇਲਾਕੇ ਦੇ ਲੋਕਾਂ ਵੱਲੋਂ ਨਿਤਿਨ ਕੋਹਲੀ ਨੂੰ ਇਸ ਕਾਲੋਨੀ ਦੀਆਂ ਗਲੀਆਂ ਪੱਕੀਆਂ ਕਰਵਾਉਣ ਤੋਂ ਇਲਾਵਾ ਪਾਰਕਾਂ ਨੂੰ ਸੁੰਦਰ ਦਿੱਖ ਪ੍ਰਦਾਨ ਕਰਨ ਦੀ ਅਪੀਲ ਕੀਤੀ ਗਈ ਜਿਸ 'ਤੇ ਕੋਹਲੀ ਵੱਲੋਂ ਇਲਾਕਾ ਵਸਨੀਕਾਂ ਦੀਆਂ ਤਮਾਮ ਮੰਗਾਂ ਨੂੰ ਜੰਗੀ ਪੱਧਰ 'ਤੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ | ਇਸ ਮੌਕੇ ਉਕਤ ਤੋਂ ਇਲਾਵਾ ਅਮਰਜੀਤ ਕੌਰ, ਅਨਿਲ ਬਹਿਲ ਤੇ ਗੁਰਵਿੰਦਰ ਸਿੰਘ ਸਮੇਤ ਕਈ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦਾਂ ਦੇ ਬੁੱਤਾਂ ਦੀ ਸਾਂਭ-ਸੰਭਾਲ ਲਈ ਸੀਨੀਅਰ ਡਿਪਟੀ ਮੇਅਰ ਨੇ ਕਮਿਸ਼ਨਰ ਨੂੰ ਲਿਖੀ ਚਿੱਠੀ <br/> ਅਗਲੀ ਖ਼ਬਰ ਆਰ. ਬੀ. ਯੂ. ਵਿਚ ਕਾਨੂੰਨੀ ਨਿਰਪੱਖਤਾ ਤੇ ਪਾਰਦਰਸ਼ਿਤਾ 'ਤੇ ਮਾਹਿਰਾਂ ਵਲੋਂ ਭਾਸ਼ਨ <br/>
Ad Position 24