20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸ਼ਹੀਦਾਂ ਦੇ ਬੁੱਤਾਂ ਦੀ ਸਾਂਭ-ਸੰਭਾਲ ਲਈ ਸੀਨੀਅਰ ਡਿਪਟੀ ਮੇਅਰ ਨੇ ਕਮਿਸ਼ਨਰ ਨੂੰ ਲਿਖੀ ਚਿੱਠੀ <br/>

Ad Position 21
No active advertisement
ਅਜੀਤ ਡੈਸਕ 26-02-2026
ਜਲੰਧਰ, 25 ਫਰਵਰੀ (ਸ਼ਿਵ)- ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ ਫ਼ੌਜੀਆਂ ਦੇ ਬੁੱਤਾਂ ਤੋਂ ਇਲਾਵਾ ਹੋਰ ਮਹਾਨ ਦੇਸ਼ ਭਗਤਾਂ ਦੇ ਲੱਗੇ ਬੁੱਤਾਂ ਦੀ ਸੰਭਾਲ ਨੂੰ ਲੈ ਕੇ ਪਹਿਲਾਂ ਹੀ ਕਈ ਬਾਰ ਮਸਲਾ ਚਰਚਾ ਦਾ ਵਿਸ਼ਾ ਬਣਦਾ ਰਿਹਾ ਹੈ ਤੇ ਕਾਂਗਰਸ ਅਤੇ ਭਾਜਪਾ ਵੱਲੋਂ ਵੀ ਸ਼ਹਿਰ ਵਿਚ ਸ਼ਹੀਦ ਫ਼ੌਜੀਆਂ ਤੇ ਮਹਾਨ ਸ਼ਖ਼ਸੀਅਤਾਂ ਦੇ ਲੱਗੇ ਬੁੱਤਾਂ ਦੀ ਸੰਭਾਲ ਦਾ ਮੁੱਦਾ ਵੀ ਕਈ ਵਾਰ ਉਠਾਇਆ ਗਿਆ ਹੈ | ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਨੇ ਅੱਜ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਉਂਦੇ ਹੋਏ ਨਿਗਮ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੂੰ ਇੱਕ ਚਿੱਠੀ ਲਿਖ ਕੇ ਬੁੱਤਾਂ ਦੀ ਸਾਂਭ-ਸੰਭਾਲ ਕਰਨ ਲਈ ਚਿੱਠੀ ਲਿਖੀ ਹੈ | ਚੇਤੇ ਰਹੇ ਕਿ ਕਈ ਸ਼ਹੀਦ ਫ਼ੌਜੀਆਂ ਦੇ ਬੁੱਤ ਜਿੱਥੇ ਲੱਗੇ ਹਨ ਉੱਥੇ ਉਨ੍ਹਾਂ ਦੀ ਸਫ਼ਾਈ ਨਹੀਂ ਹੰੁਦੀ ਸਗੋਂ ਧੂੜ ਮਿੱਟੀ ਪਈ ਨਜ਼ਰ ਆਉਂਦੀ ਹੈ | ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਵੱਲੋਂ ਇਸ ਮਾਮਲੇ ਵਿਚ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਉਨ੍ਹਾਂ ਦਾ ਧਿਆਨ ਦੁਆਇਆ ਗਿਆ ਹੈ ਜਿਸ ਵਿਚ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਲੱਗੇ ਹੋਏ ਸ਼ਹੀਦਾਂ ਦੇ ਬੁੱਤਾਂ ਦੀ ਹਾਲਤ ਕਾਫੀ ਖਸਤਾ ਹੈ ਤੇ ਇਨ੍ਹਾਂ ਦੀ ਸਾਂਭ-ਸੰਭਾਲ ਠੀਕ ਢੰਗ ਨਾਲ ਨਹੀਂ ਹੋ ਰਹੀ ਹੈ ਜਿਸ ਨਾਲ ਸ਼ਹਿਰ ਦਾ ਅਕਸ ਖ਼ਰਾਬ ਹੋ ਰਿਹਾ ਹੈ ਤੇ ਪ੍ਰਸ਼ਾਸਨ ਪ੍ਰਤੀ ਲੋਕਾਂ ਨੂੰ ਗ਼ਲਤ ਸੰਦੇਸ਼ ਜਾਂਦਾ ਹੈ | ਨਗਰ ਨਿਗਮ ਵੱਲੋਂ ਸ਼ਹੀਦਾਂ ਦੇ ਬੁੱਤਾਂ ਦੀ ਸਾਂਭ-ਸੰਭਾਲ. ਸਫ਼ਾਈ ਸਿਰਫ਼ ਸ਼ਹੀਦੀ ਦਿਹਾੜੇ ਤੇ ਜਾਂ ਕਿਸੇ ਖ਼ਾਸ ਮੌਕੇ 'ਤੇ ਹੀ ਕੀਤੀ ਜਾਂਦੀ ਹੈ¢ ਪਿਛਲੇ ਸਮੇਂ ਦੌਰਾਨ ਜਿਵੇਂ ਨਿੱਜੀ ਅਦਾਰਿਆਂ ਵੱਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ ਦਾ ਸੁੰਦਰੀਕਰਨ ਤੇ ਸਾਂਭ-ਸੰਭਾਲ ਕੀਤੀ ਗਈ ਹੈ, ਲੋਕਾਂ ਵੱਲੋਂ ਇਸ ਕੰਮ ਦੀ ਕਾਫੀ ਸ਼ਲਾਘਾ ਕੀਤੀ ਗਈ ਹੈ, ਉਸੇ ਤਰਜ਼ 'ਤੇ ਨਿਗਮ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਦੇਸ਼ ਲਈ ਆਪਣੀ ਲਾਸਾਨੀ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਦੇ ਬੁੱਤਾਂ ਦੀ ਸਾਂਭ-ਸੰਭਾਲ ਕੀਤੀ ਜਾਵੇ | ਉਪਰੋਕਤ ਨੂੰ ਮੁੱਖ ਰੱਖਦੇ ਹੋਏ ਦੁਆਬਾ ਚੌਕ, ਕੋਟ ਕਿਸ਼ਨ ਚੰਦ, ਸ਼ੀਤਲਾ ਮਾਤਾ ਮੰਦਿਰ, ਸ਼ਾਸਤਰੀ ਚੌਕ ਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਸਥਿਤ ਸ਼ਹੀਦਾਂ ਤੇ ਮਹਾਨ ਦੇਸ਼-ਭਗਤਾਂ ਦੇ ਬੁੱਤਾਂ ਦੀ ਸਾਂਭ-ਸੰਭਾਲ ਆਪਣੇ ਪੱਧਰ ਜਾਂ ਫਿਰ ਕਿਸੇ ਸਮਾਜ-ਸੇਵੀ ਸੰਸਥਾ, ਗੈਰ-ਸਰਕਾਰੀ ਸੰਸਥਾ ਵੱਲੋਂ ਕਰਵਾਈ ਜਾਵੇ ਤਾਂ ਜੋ ਦੇਸ਼ ਲਈ ਕੁਰਬਾਨ ਹੋਣ ਵਾਲਿਆਂ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕੇ | ਦੋਆਬਾ ਚੌਕ ਵਿਚ ਸ਼ਹੀਦ ਨਸਤਿੰਦਰ ਪਾਲ ਸਿੰਘ ਰਾਣਾ ਦੇ ਬੁੱਤ ਦੇ ਆਲ਼ੇ ਦੁਆਲੇ ਉਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੀ ਆਲ਼ੇ ਦੁਆਲੇ ਸਫ਼ਾਈ ਕੀਤੀ ਜਾਂਦੀ ਹੈ ਕਿਉਂਕਿ ਕਈ ਬਾਰ ਲੋਕ ਉਨ੍ਹਾਂ ਦੇ ਭਰਾ ਦੇ ਬੁੱਤ ਦੇ ਅੱਗੇ ਕਈ ਸਾਮਾਨ ਸੁੱਟ ਦਿੰਦੇ ਹਨ | ਉਂਜ ਕਾਰੋਬਾਰੀ ਆਗੂ ਰਵਿੰਦਰ ਧੀਰ ਦੀ ਅਗਵਾਈ ਵਿਚ ਭਗਤ ਸਿੰਘ ਚੌਕ ਵਿਚ ਸ਼ਹੀਦ-ਏ-ਆਜ਼ਮ ਦੇ ਬੁੱਤ ਦੀ ਸਫ਼ਾਈ ਦਾ ਕੰਮ ਕਈ ਮਹੀਨੇ ਤੋਂ ਕੀਤਾ ਜਾ ਰਿਹਾ ਹੈ | ਕਾਰੋਬਾਰੀ ਆਗੂ ਕਈ ਬਾਰ ਨਿਗਮ ਪ੍ਰਸ਼ਾਸਨ ਤੋਂ ਮੰਗ ਕਰ ਚੁੱਕੇ ਹਨ ਕਿ ਸ਼ਹੀਦਾਂ ਦੇ ਮਹਾਨ ਦੇਸ਼-ਭਗਤਾਂ ਦੇ ਬੁੱਤਾਂ ਦੀ ਸਾਫ਼ ਸਫ਼ਾਈ ਦਾ ਕੰਮ ਕਰਨ ਲਈ ਪੱਕੇ ਤੌਰ 'ਤੇ ਕਰਮਚਾਰੀਆਂ ਦੀ ਨਿਯੁਕਤੀ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਅਰਥੀ ਫ਼ੂਕ ਪ੍ਰਦਰਸ਼ਨ ਅਗਲੀ ਖ਼ਬਰ ਨਿਤਿਨ ਕੋਹਲੀ ਨੇ ਰਾਧੇ ਇਨਕਲੇਵ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ
Ad Position 24