20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਘਰ ਅੱਗੇ ਖੇਡਦਿਆਂ ਚਾਰ ਸਾਲਾ ਬੱਚਾ ਟਰੈਕਟਰ-ਟਰਾਲੀ ਹੇਠਾਂ ਆਇਆ, ਮੌਤ

Ad Position 21
No active advertisement
ਅਜੀਤ ਡੈਸਕ 26-02-2026
ਮਕਸੂਦਾਂ, 25 ਫਰਵਰੀ (ਸੌਰਵ ਮਹਿਤਾ) - ਗਦਈਪੁਰ ਇਲਾਕੇ 'ਚ ਮੰਗਲਵਾਰ ਸ਼ਾਮ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਘਰ ਦੇ ਬਾਹਰ ਹੋਰ ਬੱਚਿਆਂ ਨਾਲ ਖੇਡ ਰਿਹਾ ਚਾਰ ਸਾਲਾ ਮਾਸੂਮ ਟਰੈਕਟਰ-ਟਰਾਲੀ ਹੇਠਾਂ ਆ ਗਿਆ ਤੇ ਉਸ ਦੀ ਦਰਦਨਾਕ ਮੌਤ ਹੋ ਗਈ | ਹਾਦਸੇ ਨੇ ਸਾਰੇ ਮੁਹੱਲੇ ਨੂੰ ਹਿਲਾ ਕੇ ਰੱਖ ਦਿੱਤਾ ਜਿਸ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ | ਮਿ੍ਤਕ ਬੱਚੇ ਦੀ ਪਹਿਚਾਣ ਮੁਹੰਮਦ ਫੇਜ਼ ਪੁੱਤਰ ਜਾਬੀਰ ਅਹਿਮਦ ਵਾਸੀ ਗਦਈਪੁਰ ਵਜੋਂ ਹੋਈ ਹੈ | ਪਰਿਵਾਰਕ ਮੈਂਬਰਾਂ ਮੁਤਾਬਿਕ ਫੇਜ਼ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਦੇ ਬਾਹਰ ਹੀ ਗਲੀ ਵਿੱਚ ਹੋਰ ਬੱਚਿਆਂ ਨਾਲ ਖੇਡ ਰਿਹਾ ਸੀ | ਇਸ ਦੌਰਾਨ ਇਕ ਟਰੈਕਟਰ-ਟਰਾਲੀ ਚਾਲਕ ਤੇਜ਼ ਰਫ਼ਤਾਰ ਨਾਲ ਵਾਹਨ ਨੂੰ ਬੈਕ ਕਰਦਾ ਹੋਇਆ ਗਲੀ ਵਿੱਚ ਆਇਆ | ਦੱਸਿਆ ਜਾਂਦਾ ਹੈ ਕਿ ਚਾਲਕ ਨੂੰ ਪਿੱਛੇ ਖੇਡ ਰਹੇ ਬੱਚਿਆਂ ਦਾ ਅੰਦਾਜ਼ਾ ਨਾ ਲੱਗ ਸਕਿਆ ਤੇ ਮਾਸੂਮ ਟਰੈਕਟਰ ਦੇ ਪਹੀਏ ਹੇਠਾਂ ਆ ਗਿਆ | ਹਾਦਸਾ ਵੇਖ ਕੇ ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਟਰੈਕਟਰ-ਟਰਾਲੀ ਚਾਲਕ ਨੂੰ ਕਾਬੂ ਕਰ ਲਿਆ ਜਦਕਿ ਬੱਚੇ ਨੂੰ ਖੂਨ ਨਾਲ ਲਥਪਥ ਹਾਲਤ ਵਿੱਚ ਉਸ ਦੇ ਪਰਿਵਾਰਕ ਮੈਂਬਰ ਤੇ ਗੁਆਂਢੀ ਤੁਰੰਤ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਟਾਇਰ ਸਿਰ ਉੱਤੇ ਚੜ੍ਹ ਜਾਣ ਕਾਰਨ ਬੱਚਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਸੀ ਤੇ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਸੂਚਨਾ ਮਿਲਣ 'ਤੇ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਭੇਜ ਦਿੱਤਾ। ਪੁਲਿਸ ਨੇ ਲੋਕਾਂ ਵੱਲੋਂ ਕਾਬੂ ਕੀਤੇ ਗਏ ਟਰੈਕਟਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ਦੀ ਪਹਿਚਾਣ ਅਮੋਦ ਸ਼ਰਮਾ ਪੁੱਤਰ ਭੁਪਿੰਦਰ ਸ਼ਰਮਾ ਵਾਸੀ ਮਕਸੂਦਾਂ ਵਜੋਂ ਹੋਈ ਹੈ। ਜਾਂਚ ਅਧਿਕਾਰੀ ਏ.ਐਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਬੱਚੇ ਦੇ ਪਿਤਾ ਜਾਬੀਰ ਅਹਿਮਦ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਡਰਾਈਵਰ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੀ ਕਾਰਵਾਈ ਜਾਰੀ ਹੈ। ਇਸ ਦੁਖਦਾਈ ਹਾਦਸੇ ਨੇ ਇਕ ਵਾਰ ਫਿਰ ਰਿਹਾਇਸ਼ੀ ਇਲਾਕਿਆਂ ਵਿੱਚ ਬੇਧਿਆਨੀ ਨਾਲ ਵਾਹਨ ਚਲਾਉਣ ਦੇ ਖਤਰੇ ਉਜਾਗਰ ਕਰ ਦਿੱਤੇ ਹਨ। ਮੁਹੱਲਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਇਲਾਕਿਆਂ ਵਿੱਚ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਸਖ਼ਤ ਨਿਗਰਾਨੀ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਗੇਟ ਇਲੈਕਟ੍ਰੀਕਲ ਮਾਰਕੀਟ ਦੀਆਂ ਤਿੰਨ ਦੁਕਾਨਾਂ 'ਚ ਚੋਰੀ <br/> ਅਗਲੀ ਖ਼ਬਰ ਟਰਾਂਸਪੋਰਟਰ ਆਗੂ ਵਲੋਂ ਆਰ. ਟੀ. ਓ. ਨਾਲ ਮੁਲਾਕਾਤ <br/>
Ad Position 24