20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ 'ਮਾਂ ਬੋਲੀ ਪੰਜਾਬੀ ਮਾਰਚ' ਅੱਜ, ਤਿਆਰੀਆਂ ਮੁਕੰਮਲ- ਦੀਪਕ ਬਾਲੀ

Ad Position 21
No active advertisement
ਅਜੀਤ ਡੈਸਕ 26-02-2026
ਜਲੰਧਰ, 25 ਫਰਵਰੀ (ਹਰਵਿੰਦਰ ਸਿੰਘ ਫੁੱਲ)- ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਸਹਿਯੋਗ ਨਾਲ ਪੰਜਾਬ ਜਾਗਿ੍ਤੀ ਮੰਚ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਮਾਂ ਬੋਲੀ ਪੰਜਾਬੀ ਮਾਰਚ 26 ਫਰਵਰੀ ਦਿਨ ਵੀਰਵਾਰ ਨੂੰ ਕੱਢਿਆ ਜਾ ਰਿਹਾ ਹੈ, ਸਥਾਨਕ ਹੋਟਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਤੇ ਪੰਜਾਬ ਜਾਗਿ੍ਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਦੱਸਿਆ ਕਿ ਇਸ ਸੰਬੰਧ 'ਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਹ ਮਾਰਚ ਲਾਇਲਪੁਰ ਖ਼ਾਲਸਾ ਸਕੂਲ ਨਕੋਦਰ ਰੋਡ ਤੋਂ ਸਵੇਰੇ 10.30 ਵਜੇ ਅਰੰਭ ਹੋ ਕੇ ਡਾ. ਬੀ. ਆਰ. ਅੰਬੇਡਕਰ ਚੌਕ, ਭਗਵਾਨ ਵਾਲਮੀਕਿ ਚੌਕ, ਕੰਪਨੀ ਬਾਗ ਚੌਕ, ਭਗਤ ਨਾਮਦੇਵ ਚੌਕ ਤੋਂ ਹੁੰਦਾ ਹੋਇਆ ਦੇਸ਼ ਭਗਤ ਯਾਦਗਾਰ ਹਾਲ ਵਿਖੇ ਪੁੱਜੇਗਾ ਜਿੱਥੇ ਇਕ ਸੱਭਿਆਚਾਰਕ ਸਮਾਗਮ ਹੋਵੇਗਾ ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਸਮਾਗਮ ਦੌਰਾਨ ਪ੍ਰਸਿੱਧ ਵਿਦਵਾਨ ਆਪਣੇ ਵਿਚਾਰ ਪੇਸ਼ ਕਰਨਗੇ ਤੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਮਨਕੀਰਤ ਔਲਖ, ਅਲੀ ਬ੍ਰਦਰਜ਼, ਕੁਲਵਿੰਦਰ ਕੈਲੇ, ਗੁਰਲੇਜ ਅਖਤਰ ਤੇ ਦਲਵਿੰਦਰ ਦਿਆਲਪੁਰੀ ਆਪਣੀ ਕਲਾ ਦੇ ਜੌਹਰ ਦਿਖਾਉਣਗੇ | ਮੰਚ ਦੇ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪਸਾਰ ਦੇ ਨਾਲ-ਨਾਲ ਨੌਜਵਾਨਾਂ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਪ੍ਰਤੀ ਸਤਿਕਾਰ, ਪਿਆਰ ਤੇ ਜਾਗਰੂਕਤਾ ਪੈਦਾ ਕਰਨ ਦੀ ਲਹਿਰ ਨੂੰ ਬਣਾਈ ਰੱਖਣਾ ਹੈ | ਉਨ੍ਹਾਂ ਲੋਕਾਂ ਨੂੰ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਇਸ ਸਮਾਗਮ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਖੁੱਲ੍ਹਾ ਸੱਦਾ ਦਿੰਦਿਆ ਕਿਹਾ ਕਿ ਆਉਣ ਵਾਲੀ ਪੀੜ੍ਹੀ ਲਈ ਮਾਂ ਬੋਲੀ ਨੂੰ ਸੰਭਾਲ ਕੇ ਰੱਖਣਾ ਸਾਡਾ ਸਭ ਦਾ ਫਰਜ਼ ਹੈ | ਇਸ ਮੌਕੇ ਕੌਸਲਰ ਮੁਕੇਸ਼ ਸੇਠੀ, ਬੀਬੀ ਸੁਖਬੀਰ ਕੌਰ ਚੱਠਾ, ਮਨਰਾਜ ਚੱਠਾ, ਗੌਤਮ ਬਾਲੀ, ਕੁਲਵਿੰਦਰ ਹੀਰਾ ਤੇ ਹੋਰ ਆਗੂ ਉਨ੍ਹਾਂ ਦੇ ਨਾਲ ਸਨ |

Ad Position 22
No active advertisement
ਪਿਛਲੀ ਖ਼ਬਰ ਡਾਕਟਰ ਦੇ ਘਰ ਚੋਰੀ ਦੇ ਮਾਮਲੇ 'ਚ 7 ਮਹੀਨੇ ਬਾਅਦ ਐਫ਼.ਆਈ.ਆਰ. ਦਰਜ ਅਗਲੀ ਖ਼ਬਰ ਭਰਾ ਨੂੰ ਬਚਾਉਣ ਆਏ ਨੌਜਵਾਨ ਦੇ ਦੇਸੀ ਕੱਟੇ ਨਾਲ ਮਾਰੀ ਗੋਲੀ, ਹਾਲਤ ਨਾਜ਼ੁਕ <br/>
Ad Position 24