20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸ਼ਰਾਬ ਪੀਣ ਤੋਂ ਬਾਅਦ 46 ਸਾਲਾ ਵਿਅਕਤੀ ਵਲੋਂ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 26-02-2026
ਮਕਸੂਦਾਂ, 25 ਫਰਵਰੀ (ਸੌਰਵ ਮਹਿਤਾ) - ਉੱਤਰੀ ਹਲਕੇ ਦੇ ਅਧੀਨ ਆਉਂਦੇ ਸੁੰਦਰ ਨਗਰ ਇਲਾਕੇ ਵਿੱਚ ਇੱਕ 46 ਸਾਲਾ ਵਿਅਕਤੀ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਵਿਸ਼ਾਲ ਦੀਪ ਪੁੱਤਰ ਚੰਚਲ ਦੀਪ ਵਾਸੀ ਸੁੰਦਰ ਨਗਰ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਅੰਮਿ੍ਤਸਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ | ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਦੇਰ ਸ਼ਾਮ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਮਿਲੀ ਕਿ ਇਕ ਵਿਅਕਤੀ ਨੇ ਆਪਣੇ ਘਰ ਅੰਦਰ ਫਾਹਾ ਲੈ ਲਿਆ ਹੈ | ਸੂਚਨਾ ਮਿਲਦਿਆਂ ਹੀ ਥਾਣਾ ਡਵੀਜ਼ਨ ਨੰਬਰ 8 ਦੇ ਮੁਖੀ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਹੇਠਾਂ ਉਤਾਰ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ | ਘਟਨਾ ਸਥਾਨ ਤੋਂ ਸ਼ਰਾਬ ਦੀ ਬੋਤਲ ਵੀ ਬਰਾਮਦ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਹਰਵਿੰਦਰ ਸਿੰਘ ਜੱਬਲ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ 'ਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਡਾਕਟਰ ਦੇ ਘਰ ਚੋਰੀ ਦੇ ਮਾਮਲੇ 'ਚ 7 ਮਹੀਨੇ ਬਾਅਦ ਐਫ਼.ਆਈ.ਆਰ. ਦਰਜ
Ad Position 24