20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਡਿਪਟੀ ਕਮਿਸ਼ਨਰ ਵਲੋਂ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦੇ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ <br/>

Ad Position 21
No active advertisement
ਅਜੀਤ ਡੈਸਕ 26-02-2026
ਜਲੰਧਰ, 25 ਫਰਵਰੀ (ਹਰਵਿੰਦਰ ਸਿੰਘ ਫੁੱਲ, ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਉੱਚ ਪੱਧਰੀ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਉਦਯੋਗਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦਾ ਸਮਾਂ ਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਦਯੋਗਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਜ) ਦਿਵਿਆ ਪੀ ਵੀ ਮੌਜੂਦ ਸਨ | ਡਾ. ਅਗਰਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਦਯੋਗਿਕ ਇਲਾਕਿਆਂ ਵਿੱਚ ਸੜਕਾਂ, ਸੀਵਰੇਜ, ਸਟ੍ਰੀਟ ਲਾਈਟਾਂ, ਸਫਾਈ, ਪਾਣੀ ਨਾਲ ਸਬੰਧਤ ਮੁਸ਼ਕਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕੀਤਾ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਦੌਰਾ ਕਰਕੇ ਮੌਕੇ ਦਾ ਜਾਇਜ਼ਾ ਲੈਣ ਦੀ ਹਦਾਇਤ ਵੀ ਕੀਤੀ | ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਜੇਕਰ ਕੋਈ ਕੁਤਾਹੀ ਪਾਈ ਗਈ ਤਾਂ ਸਬੰਧਤ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ | ਪੰਜਾਬ ਸਰਕਾਰ ਦੀ ਉਦਯੋਗਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਤੇ ਕਾਰੋਬਾਰ ਲਈ ਸਾਜਗਾਰ ਮਾਹੌਲ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਦਯੋਗਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਸੁਸ਼ੀਲ ਰਿੰਕੂ ਨੇ ਕਾਂਗਰਸ ਤੇ ਹੋਰ ਪਾਰਟੀਆਂ ਦੇ ਵਰਕਰਾਂ ਨੂੰ ਭਾਜਪਾ 'ਚ ਸ਼ਾਮਿਲ ਕਰਵਾਇਆ <br/> ਅਗਲੀ ਖ਼ਬਰ ਜਿਮਖਾਨਾ ਕਲੱਬ ਵਿਖੇ ਭੰਗੜਾ ਕਲੱਬ ਦੇ ਤਿੰਨ ਸਾਲ ਪੂਰੇ ਹੋਣ 'ਤੇ ਸਮਾਗਮ <br/>
Ad Position 24