ਜਲੰਧਰ, 25 ਫਰਵਰੀ (ਸ਼ਿਵ)- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਦੀ ਮੋਗਾ ਵਿਚ ਹੋਣ ਵਾਲੀ ਰੈਲੀ ਤੋਂ ਪਹਿਲਾਂ ਨਕੋਦਰ ਵਿਚ ਕਾਂਗਰਸ ਤੇ ਹੋਰ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ | ਅੱਜ ਇੱਕ ਵਿਸ਼ੇਸ਼ ਸਮਾਗਮ ਜਲੰਧਰ ਲੋਕ ਸਭਾ ਹਲਕੇ ਦੇ ਨਕੋਦਰ ਵਿਧਾਨ ਸਭਾ ਹਲਕੇ 'ਚ ਕਰਵਾਇਆ ਗਿਆ ਜਿੱਥੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਸਮਰਥਕ ਮੌਜੂਦ ਸਨ | ਸੁਸ਼ੀਲ ਰਿੰਕੂ ਨੇ ਕਿਹਾ ਕਿ ਲੋਕ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਪਾਰਦਰਸ਼ੀ ਸ਼ਾਸਨ ਤੋਂ ਪ੍ਰੇਰਿਤ ਹੋ ਕੇ ਭਾਜਪਾ 'ਚ ਸ਼ਾਮਲ ਹੋ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਭਾਜਪਾ ਦਾ ਸਮਰਥਨ ਆਧਾਰ ਭਵਿੱਖ ਵਿਚ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਪਾਰਟੀ ਵਰਕਰਾਂ ਨੂੰ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ 'ਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮੁਨੀਸ਼ ਧੀਰ, ਅਜੇ ਬਜਾਜ, ਅਦਿੱਤਿਆ ਭਟਾਰਾ, ਸ਼ਫੀ ਚਾਵਲਾ, ਦਵਿੰਦਰ ਜੱਖੂ, ਰਜਿੰਦਰ ਕੁਮਾਰ, ਭੁਪਿੰਦਰ ਧੀਮਾਨ, ਧੀਰਜ ਵਧਵਾ, ਸੰਦੀਪ ਸਿੰਘ, ਗੁਰਦੇਵ ਕÏਰ, ਸੁਖਦੇਵ ਸਿੰਘ, ਜਸਪ੍ਰੀਤ ਸਿੰਘ, ਗੁਰਦੀਪ ਸਿੰਘ, ਗਗਨਦੀਪ ਸਿੰਘ, ਜਸ਼ਨਦੀਪ ਸਿੰਘ, ਸੁਖਵੀਰ ਸਿੰਘ, ਜਗਤਾਰ ਸਿੰਘ, ਪਰਮਿੰਦਰ ਸਿੰਘ, ਪਰਮਿੰਦਰ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਰਾਮ ਆਸਰਾ, ਮੋਹਨ ਲਾਲ ਆਦਿ ਸ਼ਾਮਲ ਸਨ |