20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਡੀ.ਆਈ.ਜੀ. ਨਵੀਨ ਸਿੰਗਲਾ ਵਲੋਂ ਪੰਜਾਬ ਪ੍ਰੈੱਸ ਕਲੱਬ ਦਾ ਵਿਸ਼ੇਸ਼ ਦੌਰਾ <br/>

Ad Position 21
No active advertisement
ਪੰਜਾਬ ਪੈੱ੍ਰਸ ਕਲੱਬ ਵਿਖੇ ਡੀ.ਆਈ.ਜੀ. ਨਵੀਨ ਸਿੰਗਲਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਤੇ ਹੋਰ ਅਹੁਦੇਦਾਰ | ਤਸਵੀਰ ਮੁਨੀਸ਼ <br/> 26-02-2026
ਜਲੰਧਰ, 25 ਫਰਵਰੀ (ਹਰਵਿੰਦਰ ਸਿੰਘ ਫੁੱਲ)- ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਪੁਲਿਸ ਨਵੀਨ ਸਿੰਗਲਾ ਨੇ ਵਿਸ਼ੇਸ਼ ਤੌਰ 'ਤੇ ਅੱਜ ਪੰਜਾਬ ਪ੍ਰੈੱਸ ਕਲੱਬ ਜਲੰਧਰ ਦਾ ਦੌਰਾ ਕੀਤਾ | ਇਸ ਮੌਕੇ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਦੀ ਅਗਵਾਈ 'ਚ ਸੀਨੀਅਰ ਉਪ ਪ੍ਰਧਾਨ ਰਾਜੇਸ਼ ਥਾਪਾ, ਉਪ ਪ੍ਰਧਾਨ ਬੀਬੀ ਤੇਜਿੰਦਰ ਕੌਰ ਥਿੰਦ ਤੇ ਪਰਮਜੀਤ ਸਿੰਘ ਰੰਗ ਪੁਰੀ, ਸਕੱਤਰ ਰਾਜੇਸ਼ ਯੋਗੀ, ਜੁਆਇੰਟ ਸਕੱਤਰ ਸੁਕਰਾਤ ਸਫ਼ਰੀ, ਖ਼ਜ਼ਾਨਚੀ ਸ਼ਿਵ ਸ਼ਰਮਾ ਤੇ ਜਨਰਲ ਮੈਨੇਜਰ ਜਤਿੰਦਰ ਪਾਲ ਸਿੰਘ ਵੱਲੋਂ ਡੀ.ਆਈ.ਜੀ. ਨਵੀਨ ਸਿੰਗਲਾ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ੍ਰੀ ਨਵੀਨ ਸਿੰਗਲਾ ਨੇ ਮੈਂਬਰਾਂ ਨਾਲ ਖੁੱਲ੍ਹੀ ਗੱਲਬਾਤ ਦੌਰਾਨ ਦੋਆਬਾ ਖੇਤਰ ਦੀ ਸੁਰੱਖਿਆ ਵਿਵਸਥਾ, ਅਪਰਾਧ ਨਿਯੰਤਰਨ ਤੇ ਟ੍ਰੈਫਿਕ ਸੰਬੰਧੀ ਸਮੱਸਿਆਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਪੁਲਿਸ ਤੇ ਮੀਡੀਆ ਦੋਵੇਂ ਸਮਾਜ ਦੇ ਅਹਿਮ ਸਤੰਭ ਹਨ ਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਦੋਹਾਂ ਵਿਚਕਾਰ ਸਹਿਯੋਗ ਬਹੁਤ ਜ਼ਰੂਰੀ ਹੈ | ਜੀ.ਆਈ.ਜੀ. ਨੇ ਅਪਰਾਧਾਂ ਦੀ ਜਾਂਚ ਤੇ ਉਨ੍ਹਾਂ ਦੀ ਪੜਤਾਲ ਦੌਰਾਨ ਆਪਣੇ ਲੰਬੇ ਤਜਰਬੇ ਸਾਂਝੇ ਕਰਦੇ ਹੋਏ ਦੱਸਿਆ ਕਿ ਤਕਨੀਕੀ ਸਾਧਨਾਂ, ਗੁਪਤ ਸੂਚਨਾਵਾਂ ਤੇ ਟੀਮ ਵਰਕ ਨਾਲ ਜਟਿਲ ਤੋਂ ਜਟਿਲ ਕੇਸ ਵੀ ਸੁਲਝਾਏ ਜਾ ਸਕਦੇ ਹਨ | ਉਨ੍ਹਾਂ ਨੇ ਟ੍ਰੈਫਿਕ ਸਮੱਸਿਆਵਾਂ ਨੂੰ ਘਟਾਉਣ ਲਈ ਜਨਤਾ ਦੀ ਸਹਿਯੋਗੀ ਭੂਮਿਕਾ 'ਤੇ ਵੀ ਜ਼ੋਰ ਦਿੱਤਾ | ਇਸ ਮੌਕੇ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਨੇ ਡੀ.ਆਈ.ਜੀ. ਨਵੀਨ ਸਿੰਗਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੁਲਾਕਾਤਾਂ ਨਾਲ ਪੁਲਿਸ ਤੇ ਪੱਤਰਕਾਰਾਂ ਵਿਚਕਾਰ ਭਰੋਸਾ ਮਜ਼ਬੂਤ ਹੁੰਦਾ ਹੈ ਤੇ ਸਮਾਜਿਕ ਸਮੱਸਿਆਵਾਂ ਨੂੰ ਉਭਾਰਨ ਵਿਚ ਮੀਡੀਆ ਹੋਰ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪੀ. ਟੀ. ਯੂ. ਦੇ ਵਾਈਸ ਚਾਂਸਲਰ ਵਲੋਂ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ <br/> ਅਗਲੀ ਖ਼ਬਰ ਪਿੰਡ ਵਡਾਲਾ 'ਚ ਸ਼ਮਸ਼ਾਨਘਾਟ ਦੇ ਨਵੀਨੀਕਰਨ ਦਾ ਕੰਮ ਹੋਇਆ ਸ਼ੁਰੂ <br/>
Ad Position 24