ਜੰਡਿਆਲਾ ਮੰਜਕੀ, 25 ਫਰਵਰੀ (ਸੁਰਜੀਤ ਸਿੰਘ ਜੰਡਿਆਲਾ)- ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਮੰਜਕੀ ਵਿਖੇ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਦੀ ਅਗਵਾਈ ਹੇਠ ਜੰਡਿਆਲਾ ਲੋਕ ਭਲਾਈ ਮੰਚ ਦੇ ਸਹਿਯੋਗ ਨਾਲ ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ | ਸਮਾਗਮ ਵਿੱਚ ਸ੍ਰੀ ਦੀਪਕ ਬਾਲੀ (ਸਲਾਹਕਾਰ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਡਾ.ਵਰਿਆਮ ਸਿੰਘ ਸੰਧੂ (ਭਾਰਤੀ ਸਾਹਿਤ ਅਕਾਦਮੀ ਐਵਾਰਡੀ) ਇਸ ਸਮਾਗਮ ਦੇ ਮੁੱਖ ਬੁਲਾਰੇ ਸਨ | ਸ੍ਰੀ ਸਤਨਾਮ ਚਾਨਾ(ਲੇਖਕ ਤੇ ਚਿੰਤਕ) ਤੇ ਡਾ.ਜਸਪਾਲ ਸਿੰਘ ਰੰਧਾਵਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਇਸ ਮੌਕੇ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਨੇ ਆਏ ਹੋਏ ਮਹਿਮਾਨਾਂ ਨੂੰ ਗੁਲਦਸਤੇ ਭੇਟ ਕੀਤੇ | ਉਨ੍ਹਾਂ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਦੀਆਂ ਵਧਾਈਆ ਦਿੱਤੀਆਂ ਤੇ ਵਰਤਮਾਨ ਸਮੇਂ ਵਿੱਚ ਪੰਜਾਬੀ ਭਾਸ਼ਾ ਦੀ ਸਥਿਤੀ ਤੇ ਪ੍ਰਸ਼ੰਸਾ ਯੋਗ ਚਾਨਣ ਪਾਇਆ | ਮੁੱਖ ਵਕਤਾ ਡਾ.ਸੰਧੂ ਵਿਦਿਆਰਥੀਆਂ ਦੇ ਰੂਬਰੂ ਹੋਏ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਮਾਂ ਬੋਲੀ ਦੀ ਮਹੱਤਤਾ ਸੰਬੰਧੀ ਜਾਣੂ ਕਰਵਾਇਆ | ਇਸ ਮੌਕੇ ਕਾਲਜ ਵਲੋਂ ਸਹਿਯੋਗੀਆਂ ਸ.ਚਮਕੌਰ ਸਿੰਘ ਸੰਧੂ, ਸ.ਬਲਵਿੰਦਰ ਗਿੱਲ ਦਾ ਸਨਮਾਨ ਕੀਤਾ ਗਿਆ | ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਨੇ ਵੱਡੀਆਂ ਸ਼ਖਸੀਅਤਾਂ ਵੱਲੋਂ ਵਿਦਿਆਰਥੀਆਂ ਨੂੰ ਅਨਮੁੱਲੇ ਗਿਆਨ ਤੇ ਵਿਚਾਰਾਂ ਦੀ ਸਾਂਝ ਵੰਡਣ ਲਈ ਤਹਿ ਦਿਲੋਂ ਸ਼ੁਕਰਾਨਾ ਕੀਤਾ | ਮੰਚ ਸੰਚਾਲਨ ਡਾ.ਤਰਨਪ੍ਰੀਤ ਕੌਰ (ਪੰਜਾਬੀ ਵਿਭਾਗ) ਨੇ ਕੀਤਾ | ਇਸ ਮੌਕੇ ਡਾਕਟਰ ਲਖਵਿੰਦਰ ਸਿੰਘ ਜੌਹਲ, ਲੋਕ ਭਲਾਈ ਮੰਚ ਦੇ ਜਨਰਲ ਸਕੱਤਰ ਤਰਸੇਮ ਸਿੰਘ, ਮੈਂਬਰ ਬਲਾਕ ਸੰਮਤੀ ਮੱਖਣ ਸਿੰਘ ਜੌਹਲ, ਸਕੱਤਰ ਸੁਰਜੀਤ ਸਿੰਘ, ਜਸਵਿੰਦਰ ਸਿੰਘ ਪੰਚ, ਜਸਵਿੰਦਰ ਸਿੰਘ ਰਿਟਾਇਰਡ ਸਿੱਖਿਆ ਅਧਿਕਾਰੀ, ਬਲਕਾਰ ਸਿੰਘ, ਇੰਜੀਨੀਅਰ, ਜੋਗਿੰਦਰ ਸਿੰਘ, ਮਾਸਟਰ ਸੁਖਜੀਤ ਸਿੰਘ ਜੌਹਲ, ਸੁਖਵਿੰਦਰ ਸਿੰਘ ਬਹੁਤ ਸ਼ਖਸੀਅਤਾਂ ਵੀ ਹਾਜ਼ਰ ਸਨ |