ਸ਼ਾਹਕੋਟ, 25 ਫਰਵਰੀ (ਸੁਖਦੀਪ ਸਿੰਘ)- ਸ਼ਾਹਕੋਟ ਸਬ-ਡਵੀਜ਼ਨ ਦੇ ਐਸ.ਡੀ.ਐੱਮ. ਸ਼ੁਭੀ ਆਂਗਰਾ ਦੀ ਬਦਲੀ ਹੋਣ ਕਾਰਨ ਉਨ੍ਹਾਂ ਦੀ ਜਗ੍ਹਾ ਜ਼ਿਲ੍ਹਾ ਮਾਲ ਅਫ਼ਸਰ ਜਲੰਧਰ ਨਵਦੀਪ ਸਿੰਘ ਨੇ ਸ਼ਾਹਕੋਟ ਵਿਖੇ ਐਸ.ਡੀ.ਐੱਮ. ਦਾ ਅਡੀਸ਼ਨਲ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਚਾਰਜ ਸੰਭਾਲਣ ਉਪਰੰਤ ਐੱਸ.ਡੀ.ਐੱਮ. ਨਵਦੀਪ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨਾ ਉਨ੍ਹਾਂ ਦਾ ਪਹਿਲਾ ਫਰਜ਼ ਹੋਵੇਗਾ ਤੇ ਸਬ-ਡਵੀਜ਼ਨ 'ਚ ਕਿਸੇ ਵੀ ਵਿਭਾਗ ਵਿਚ ਲੋਕਾਂ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ |