ਲੋਹੀਆਂ ਖਾਸ, 25 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) - ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਉਤਸ਼ਾਹਿਤ ਰਾਸ਼ੀ ਦੇ ਕੇ ਮਾਨ ਸਰਕਾਰ ਧੰਨਵਾਦ ਦੀ ਪਾਤਰ ਬਣੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬਲਾਕ ਲੋਹੀਆਂ ਦੇ ਪਿੰਡ ਜਾਣੀਆਂ ਚਾਹਲ ਦੇ ਸਰਵਸੰਮਤੀ ਨਾਲ ਚੁਣੇ ਗਏ ਸਰਪੰਚ ਰਣਜੀਤ ਸਿੰਘ ਰਾਣਾ ਨੇ ਪੰਚਾਇਤ ਲਈ ਚੈੱਕ ਪ੍ਰਾਪਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਉਹ ਤੇ ਸਮੁੱਚੀਆਂ ਸਰਵਸੰਮਤੀ ਵਾਲੀਆਂ ਪੰਚਾਇਤਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਸ਼ਾਹਕੋਟ ਦੇ ਸੇਵਾਦਾਰ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਨ ਜਿਨ੍ਹਾਂ ਨੂੰ ਵਾਅਦੇ ਅਨੁਸਾਰ 5-5 ਲੱਖ ਦੇ ਚੈੱਕ ਭੇਟ ਕੀਤੇ ਗਏ ਹਨ | ਇਸ ਮੌਕੇ ਸ਼ਾਹਕੋਟ ਦੇ ਸੇਵਾਦਾਰ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਮਾਰਕੀਟ ਕਮੇਟੀ ਲੋਹੀਆਂ ਦੇ ਚੇਅਰਮੈਨ ਸਰਬਜੀਤ ਸਿੰਘ ਸਾਬ ਚਤਰੱੱਥ, ਪਿੰਡ ਜਾਣੀਆਂ ਚਾਹਲ ਚੇਅਰਮੈਨ ਸਰਬਜੀਤ ਸਿੰਘ, ਸਰਪੰਚ ਰਣਜੀਤ ਸਿੰਘ ਰਾਣਾ, ਨੰਬਰਦਾਰ ਮਲਕੀਤ ਸਿੰਘ, ਸਰਿੰਦਰ ਸਿੰਘ ਪੰਚ, ਪਰਮਜੀਤ ਸਿੰਘ ਪੰਚ, ਬਲਦੇਵ ਸਿੰਘ ਪੰਚ, ਮੱਗਰ ਸਿੰਘ, ਦਲਵਿੰਦਰ ਸਿੰਘ, ਬਲਵੀਰ ਸਿੰਘ, ਸਲਵੰਤ ਸਿੰਘ, ਜਸਵਿੰਦਰ ਸਿੰਘ, ਰੇਸ਼ਮ ਸਿੰਘ ਤੇ ਸੋਢੀ ਆਦਿ ਹਾਜ਼ਰ ਸਨ |