27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਵਲੋਂ ਸਟੇਟ ਸਪੋਰਟਸ ਸਕੂਲ ਵਿਖੇ ਵੱਖ-ਵੱਖ ਖੇਡਾਂ ਦੇ ਚੋਣ ਟਰਾਇਲ 28 ਤੋਂ -ਗੁਰਪ੍ਰੀਤ ਸਿੰਘ ਬਾਜਵਾ <br/>

Ad Position 21
No active advertisement
ਅਜੀਤ ਡੈਸਕ 27-02-2026
ਜਲੰਧਰ, 26 ਫਰਵਰੀ (ਡਾ. ਜਤਿੰਦਰ ਸਾਬੀ)-ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡ ਵਿਭਾਗ ਅਤੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਵੱਖ-ਵੱਖ ਖੇਡਾਂ ਦੇ ਟਰਾਇਲ ਸਟੇਟ ਸਪੋਰਟਸ ਸਕੂਲ ਜਲੰਧਰ ਵਿਖੇ 28 ਫਰਵਰੀ ਤੋਂ 1 ਮਾਰਚ 2026 ਤੱਕ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵਲੋਂ ਵਾਲੀਬਾਲ, ਸਵੀਮਿੰਗ, ਜਿਮਨਾਸਿਟਿਕ, ਬਾਕਸਿੰਗ ਲਈ ਅੰਡਰ 14, 17 ਅਤੇ 19 ਲੜਕਿਆਂ ਅਤੇ ਅਥਲੈਟਿਕਸ ਲਈ ਲੜਕੇ ਤੇ ਲੜਕੀਆਂ ਦੇ ਸਪੋਰਟਸ ਸਕੂਲ/ਕਾਲਜ ਜਲੰਧਰ ਵਿਖੇ ਟਰਾਇਲ ਲਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹਾਕੀ ਦੇ ਟਰਾਇਲ ਸੁਰਜੀਤ ਹਾਕੀ ਸਟੇਡੀਅਮ ਬਰਲਟਨ ਪਾਰਕ ਵਿਖੇ ਲਏ ਜਾਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਲਈ ਕੇਵਲ ਪੰਜਾਬ ਦੇ ਚਾਹਵਾਨ ਖਿਡਾਰੀ 28 ਫਰਵਰੀ ਤੋਂ 1 ਮਾਰਚ 2026 ਤੱਕ ਸਵੇਰੇ 8 ਵਜੇ ਸਟੇਟ ਸਪੋਰਟਸ ਸਕੂਲ, ਨੇੜੇ ਕਪੂਰਥਲਾ ਚੌਕ, ਜਲੰਧਰ ਵਿਖੇ ਟਰਾਇਲ ਦੇਣ ਲਈ ਰਿਪੋਰਟ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਚੁਣੇ ਗਏ ਖਿਡਾਰੀਆਂ ਨੂੰ ਮੁਫ਼ਤ ਹੋਸਟਲ, ਮੈਸ, ਸਕੂਲ, ਜਿੰਮ, ਸਵੀਮਿੰਗ ਪੂਲ ਅਤੇ ਟਰੈਕ, ਨੈਸ਼ਨਲ ਸਟੈਂਡਰਡ ਵਾਲੀਬਾਲ ਕੋਰਟ, ਐਡਵਾਂਸ ਟਰੇਨਿੰਗ, ਇਨਡੋਰ ਅਤੇ ਜਿਮਨਾਸਟਿਕ ਹਾਲ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ | ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਟਰਾਇਲ ਦੇਣ ਲਈ ਖਿਡਾਰੀ ਆਪਣਾ ਅਧਾਰ ਕਾਰਡ, ਜਨਮ ਸਰਟੀਫਿਕੇਟ, ਪਿਛਲੀ ਜਮਾਤ ਦਾ ਪਾਸ ਸਰਟੀਫਿਕੇਟ, ਖੇਡ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਸਬੰਧੀ ਅਤੇ 4 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਆਉਣ | ਉਨ੍ਹਾਂ ਕਿਹਾ ਕਿ ਖਿਡਾਰੀ ਹਾਕੀ ਕੋਚ ਯੁੱਧਵਿੰਦਰ ਸਿੰਘ , ਸਵੀਮਿੰਗ ਕੋਚ ਉਮੇਸ਼ ਸ਼ਰਮਾ , ਬਾਕਸਿੰਗ ਕੋਚ ਅਰਿਹੰਤ ਕੁਮਾਰ , ਵਾਲੀਬਾਲ ਕੋਚ ਅੰਮਿ੍ਤਪਾਲ ਸਿੰਘ , ਅਥਲੈਟਿਕ ਕੋਚ ਬਿਕਰਮਜੀਤ ਸਿੰਘ ਅਤੇ ਜਿਮਨਾਸਟਿਕ ਕੋਚ ਲਵ ਕੁਮਾਰ ਨਾਲ ਉਨਾਂ ਦੇ ਮੋਬਾਇਲ ਫੋਨ 'ਤੇ ਸੰਪਰਕ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਖੇਡ ਵਿਭਾਗ ਵਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਖੇਡ ਟਰਾਇਲ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਬਹੁਤ ਹੀ ਤਜਰਬੇਕਾਰ ਕੋਚਾਂ ਵਲੋਂ ਖਿਡਾਰੀਆਂ ਨੂੰ ਖੇਡਾਂ ਦੀ ਸਿਖਲਾਈ ਪ੍ਰਦਾਨ ਕੀਤੀ ਜਾਂਦੀ ਹੈ | ਉਨ੍ਹਾਂ ਚਾਹਵਾਨ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਖੇਡ ਟਰਾਇਲਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਭ ਉਠਾਉਣ ਅਤੇ ਖੇਡਾਂ ਦੇ ਖੇਤਰ ਵਿੱਚ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਅੱਗੇ ਆਉਣ |

Ad Position 22
No active advertisement
ਪਿਛਲੀ ਖ਼ਬਰ ਲੜਾਈ-ਝਗੜੇ ਦੇ ਮਾਮਲੇ 'ਚ ਪਤੀ-ਪਤਨੀ ਨੂੰ ਕੈਦ ਅਗਲੀ ਖ਼ਬਰ ਪਿੰਡ ਮਾਧੋ ਝੰਡਾ ਕਪੂਰਥਲਾ ਵਿਖੇ ਅੱਖਾਂ ਦਾ ਮੁਫ਼ਤ ਕੈਂਪ 1 ਨੂੰ
Ad Position 24