27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਲੜਾਈ-ਝਗੜੇ ਦੇ ਮਾਮਲੇ 'ਚ ਪਤੀ-ਪਤਨੀ ਨੂੰ ਕੈਦ

Ad Position 21
No active advertisement
ਅਜੀਤ ਡੈਸਕ 27-02-2026
ਜਲੰਧਰ, 26 ਫਰਵਰੀ (ਚੰਦੀਪ ਭੱਲਾ)-ਜੇ. ਐੱਮ. ਆਈ. ਸੀ. ਜਸਪ੍ਰੀਤ ਸਿੰਘ ਦੀ ਅਦਾਲਤ ਨੇ ਲੜਾਈ-ਝਗੜੇ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਪਤੀ-ਪਤਨੀ ਜਸਵੀਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਕਾਹਨਪੁਰ, ਮਕਸੂਦਾਂ ਅਤੇ ਅਮਰਜੀਤ ਕੌਰ ਪਤਨੀ ਜਸਵੀਰ ਸਿੰਘ ਨੂੰ 3-3 ਸਾਲ ਦੀ ਕੈਦ ਅਤੇ 2-2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਇਨ੍ਹਾਂ ਦੋਵਾਂ ਖ਼ਿਲਾਫ਼ ਮਿਤੀ 27 ਅਗਸਤ 2019 ਨੂੰ ਥਾਣਾ ਮਕਸੂਦਾਂ ਵਿਖੇ ਦੋਸ਼ੀ ਦੇ ਭਰਾ ਸਰਬਜੀਤ ਸਿੰਘ ਪੁੱਤਰ ਕਰਨੈਲ ਸਿੰਘ ਦੀ ਸ਼ਿਕਾਇਤ 'ਤੇ ਉਸ ਅਤੇ ਉਸ ਦੇ ਭਰਾ ਕੁਲਦੀਪ ਸਿੰਘ ਨਾਲ ਮਾਰਕੁੱਟ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ | ਸ਼ਿਕਾਇਤ ਕਰਤਾ ਨੇ ਸ਼ਿਕਾਇਤ 'ਚ ਕਿਹਾ ਸੀ ਕਿ ਉਹ ਖੇਤੀਬਾੜੀ ਦਾ ਕੰਮ ਕਰਦੇ ਹਨ ਤੇ ਘਟਨਾ ਵਾਲੇ ਦਿਨ ਉਸ ਦੇ ਭਰਾ ਅਤੇ ਭਰਜਾਈ ਨੇ ਜ਼ਮੀਨੀ ਵਿਵਾਦ ਦੀ ਰੰਜਿਸ਼ 'ਤੇ ਉਨ੍ਹਾਂ ਦੋਵਾਂ ਭਰਾਵਾਂ 'ਤੇ ਹਮਲਾ ਕਰ ਦਿੱਤਾ ਤੇ ਅੱਜ ਇਸੇ ਮਾਮਲੇ 'ਚ ਅਦਾਲਤ ਨੇ ਦੋਸ਼ੀਆਂ ਨੂੰ ਇਸ ਸਜ਼ਾ ਦਾ ਹੁਕਮ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਕੁਲੈਕਟਰ ਰੇਟਾਂ ਮੁਤਾਬਕ ਦਰਾਂ ਲਾਗੂ ਹੋਣ 'ਤੇ ਵਧ ਸਕਦਾ ਹੈ ਜਾਇਦਾਦ ਕਰ ਅਗਲੀ ਖ਼ਬਰ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਵਲੋਂ ਸਟੇਟ ਸਪੋਰਟਸ ਸਕੂਲ ਵਿਖੇ ਵੱਖ-ਵੱਖ ਖੇਡਾਂ ਦੇ ਚੋਣ ਟਰਾਇਲ 28 ਤੋਂ -ਗੁਰਪ੍ਰੀਤ ਸ...
Ad Position 24