27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸੋਮਰਸੈਟ ਇੰਟਰਨੈਸ਼ਨਲ ਸਕੂਲ ਨੇ ਅੰਤਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 27-02-2026
ਜਲੰਧਰ, 26 ਫਰਵਰੀ (ਪਵਨ ਖਰਬੰਦਾ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਵਿਚ ਅੰਤਰਰਾਸ਼ਟਰੀ ਭਾਸ਼ਾ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮਾਂ ਬੋਲੀ ਪੰਜਾਬੀ ਦੇ ਸ਼ਬਦਾਂ ਨਾਲ ਕੀਤੀ ਗਈ | ਵਿਦਿਆਰਥੀਆਂ ਨੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਗਤੀਵਿਧੀ ਵਿੱਚ ਭਾਗ ਲਿਆ | ਜਮਾਤ ਸੱਤਵੀਂ ਦੇ ਵਿਦਿਆਰਥੀ ਨੇ ਆਪਣੇ ਭਾਸ਼ਣ 'ਚ ਕਿਹਾ ਕਿ ਭਾਸ਼ਾ ਸਾਡੀ ਪਹਿਚਾਣ ਅਤੇ ਸੱਭਿਆਚਾਰ ਦੀ ਨਿਸ਼ਾਨੀ ਹੈ | ਆਪਣੀ ਮਾਤ ਭਾਸ਼ਾ ਨੂੰ ਸੰਭਾਲਣਾ ਸਾਡੀ ਜਿੰਮੇਵਾਰੀ ਹੈ | ਭਾਸ਼ਾਵਾਂ ਸਾਡੇ ਵਿਚਾਰਾਂ ਤੇ ਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਸਭ ਤੋਂ ਵਧੀਆ ਸਾਧਨ ਹਨ | ਵਿਦਿਆਰਥੀਆਂ ਵੱਲੋਂ ਕਵਿਤਾ ਪਾਠ, ਭਾਸ਼ਣ ਮੁਕਾਬਲੇ ਅਤੇ ਲੋਕ ਗੀਤ ਸੁਣਾਏ ਗਏ ਤੇ ਨਾਲ ਹੀ ਬੋਲੀ ਦੀ ਮਹੱਤਤਾ ਬਾਰੇ ਸੁੰਦਰ ਚਾਰਟ ਅਤੇ ਪੋਸਟਰ ਤਿਆਰ ਕੀਤੇ | ਸਕੂਲ ਦੇ ਚੇਅਰਮੈਨ ਸਰਦਾਰ ਮਹਿੰਦਰ ਸਿੰਘ, ਚੇਅਰਪਰਸਨ ਜਗਦੀਪ ਕੌਰ, ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਨੂੰ ਪੜ੍ਹਨ, ਲਿਖਣ, ਬੋਲਣ ਵਿਚ ਮਾਣ ਮਹਿਸੂਸ ਕਰਨ ਲਈ ਉਤਸ਼ਾਹਤ ਕੀਤਾ | ਸਕੂਲ ਦੇ ਪਿ੍ੰਸੀਪਲ ਵਨੀਤਾ ਚੱਢਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਦਿਵਸ ਨੂੰ ਮਨਾਉਣ ਦਾ ਮਕਸਦ ਵਿਦਿਆਰਥੀਆਂ ਵਿੱਚ ਭਾਸ਼ਾਈ ਸਚੇਤਨਾ ਅਤੇ ਸੱਭਿਆਚਾਰਕ ਮੂਲਾ ਨੂੰ ਮਜ਼ਬੂਤ ਕਰਨਾ ਹੈ |

Ad Position 22
No active advertisement
ਪਿਛਲੀ ਖ਼ਬਰ ਮੇਹਰ ਚੰਦ ਪੋਲੀਟੈਕਨਿਕ ਦੀ ਵਿਦਿਆਰਥਣ ਨੇ ਵੈਦਿਕ ਭਾਸ਼ਨ ਮੁਕਾਬਲੇ 'ਚ ਦੂਜਾ ਇਨਾਮ ਜਿੱਤਿਆ <br/> ਅਗਲੀ ਖ਼ਬਰ ਸੀ. ਜੀ. ਐੱਸ. ਟੀ. ਟੀਮ ਨੂੰ ਬੰਧਕ ਬਣਾਉਣ ਮਾਮਲੇ 'ਚ ਮੇਜਰ ਸਿੰਘ ਸਮੇਤ 9 'ਤੇ ਕੇਸ ਦਰਜ
Ad Position 24