27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮੇਹਰ ਚੰਦ ਪੋਲੀਟੈਕਨਿਕ ਦੀ ਵਿਦਿਆਰਥਣ ਨੇ ਵੈਦਿਕ ਭਾਸ਼ਨ ਮੁਕਾਬਲੇ 'ਚ ਦੂਜਾ ਇਨਾਮ ਜਿੱਤਿਆ <br/>

Ad Position 21
No active advertisement
ਵਿਦਿਆਰਥਣ ਮੁਸਕਾਨ ਪਚੌਰੀ ਨੂੰ ਸਨਮਾਨਿਤ ਕਰਦੇ ਹੋਏ ਪਿ੍ੰ. ਡਾ. ਜਗਰੂਪ ਸਿੰਘ ਤੇ ਹੋਰ | ਤਸਵੀਰ ਮੁਨੀਸ਼ <br/> 27-02-2026
ਜਲੰਧਰ, 26 ਫਰਵਰੀ (ਜਸਪਾਲ ਸਿੰਘ)- ਵੇਦ ਪ੍ਰਚਾਰ ਮੰਡਲ (ਰਜਿ.) ਲੁਧਿਆਣਾ ਵੱਲੋਂ ਆਯੋਜਿਤ ਅੰਤਰ-ਮਹਾਵਿਦਿਆਲਈ ਵੇਦਿਕ ਭਾਸ਼ਣ ਮੁਕਾਬਲਾ (2025-26) ਵਿੱਚ ਮੇਹਰ ਚੰਦ ਪੋਲਿਟੈਕਨਿਕ ਕਾਲਜ, ਜਲੰਧਰ ਦੀ ਵਿਦਿਆਰਥਣ ਮੁਸਕਾਨ ਪਚੌਰੀ ਨੇ ਦੂਜਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ ਹੈ | ਡੀ.ਏ.ਵੀ. ਕਾਲਜ, ਜਲੰਧਰ ਵਿੱਚ ਆਯੋਜਿਤ ਇਸ ਮੁਕਾਬਲੇ ਦੌਰਾਨ ਮੁਸਕਾਨ ਨੇ Tਧਰਮ ਦਾ ਅਸਲੀ ਸਰੂਪUਵਿਸ਼ੇ 'ਤੇ ਆਪਣੇ ਵਿਚਾਰ ਪ੍ਰਸਤੁਤ ਕੀਤੇ | ਉਸਦੀ ਸ਼ਾਨਦਾਰ ਪ੍ਰਸਤੁਤੀ ਲਈ ਉਸਨੂੰ ਸਮਿ੍ਤੀ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸਿਪਲ ਡਾ. ਜਗਰੂਪ ਸਿੰਘ ਨੇ ਉਸਨੂੰ ਵਧਾਈ ਦਿੱਤੀ ਅਤੇ ਉਸਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਫਾਰਮੇਸੀ ਵਿਭਾਗ ਦੇ ਮੁਖੀ ਸੰਜੇ ਬੰਸਲ, ਸ੍ਰੀਮਤੀ ਮੀਨਾ ਬੰਸਲ ਅਤੇ ਈ.ਸੀ.ਈ. ਵਿਭਾਗ ਦੀ ਮੁਖੀ ਸ੍ਰੀਮਤੀ ਪ੍ਰੀਤ ਕੌਰ ਨੇ ਵੀ ਵਿਦਿਆਰਥਣ ਦੀ ਮਿਹਨਤ ਦੀ ਸਰਾਹਨਾ ਕਰਦੇ ਹੋਏ ਉਸਨੂੰ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕੇ.ਐਮ.ਵੀ. ਨੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਅਗਲੀ ਖ਼ਬਰ ਸੋਮਰਸੈਟ ਇੰਟਰਨੈਸ਼ਨਲ ਸਕੂਲ ਨੇ ਅੰਤਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24