ਯੋਜਨਾਵਾਂ ਨੂੰ ਲੈ ਕੇ ਨਿਗਮ ਨੇ ਸ਼ੁਰੂ ਕਰਵਾਇਆ ਸਰਵੇਖਣ
ਅਜੀਤ ਡੈਸਕ
27-02-2026
ਜਲੰਧਰ, 26 ਫਰਵਰੀ (ਸ਼ਿਵ)-ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਈਵਲੀਹੁੱਡ ਸੈਂਟਰ ਮਿੳਾੂਸੀਪਲ ਕਾਰਪੋਰੇਸ਼ਨ ਜਲੰਧਰ ਵੱਲੋਂ ਸ਼ਹਿਰ ਵਿਚ ਘਰ-ਘਰ ਸਰਵੇ ਕਰਵਾਇਆ ਜਾ ਰਿਹਾ ਹੈ¢ ਇਸ ਸਰਵੇ ਦਾ ਉਦੇਸ਼ ਨਾਗਰਿਕਾਂ ਦੀਆਂ ਸਮਾਜਿਕ-ਆਰਥਿਕ ਸਥਿਤੀਆਂ ਤੇ ਉਨ੍ਹਾਂ ਦੀਆਂ ਜ਼ਰੂਰਤਾਂ ਬਾਰੇ ਜਾਣਕਾਰੀ ਇਕੱਠੀ ਕਰਨਾ ਹੈ, ਤਾਂ ਜੋ ਸ਼ਹਿਰੀ ਸੇਵਾਵਾਂ ਨੂੰ ਹੋਰ ਸੁਧਾਰਿਆ ਜਾ ਸਕੇ ਤੇ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ¢ ਸਰਵੇ ਦÏਰਾਨ ਇਕੱਠੀ ਕੀਤੀ ਜਾਣ ਵਾਲੀ ਸਾਰੀ ਜਾਣਕਾਰੀ ਗੁਪਤ ਰੱਖੀ ਜਾਵੇਗੀ ਅਤੇ ਸਿਰਫ਼ ਸਰਕਾਰੀ ਉਦੇਸ਼ਾਂ ਲਈ ਹੀ ਵਰਤੀ ਜਾਵੇਗੀ¢ ਉਨ੍ਹਾਂ ਨੇ ਸ਼ਹਿਰੀਆਂ ਨੂੰ ਅਪੀਲ ਕੀਤੀ ਹੈ ਕਿ ਸਰਵੇ ਟੀਮ ਨਾਲ ਪੂਰਾ ਸਹਿਯੋਗ ਕਰਨ ਅਤੇ ਸਹੀ ਅਤੇ ਪੂਰੀ ਜਾਣਕਾਰੀ ਪ੍ਰਦਾਨ ਕਰਨ¢ ਉਨਾਂ ਦਾ ਸਹਿਯੋਗ ਮਿੳਾੂਸੀਪਲ ਕਾਰਪੋਰੇਸ਼ਨ ਵੱਲੋਂ ਲੋਕਾਂ ਨੂੰ ਹੋਰ ਵਧੀਆ ਸੇਵਾਵਾਂ ਪ੍ਰਦਾਨ ਕਰਨ ਵਿਚ ਮਦਦਗਾਰ ਸਾਬਤ ਹੋਵੇਗਾ |