27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਦਿਨ ਦਿਹਾੜੇ ਘਰ ਅੰਦਰ ਦਾਖਲ ਹੋ ਮੋਟਰਸਾਈਕਲ ਤੇ ਗੈਸ ਸਿਲੰਡਰ ਕੀਤਾ ਚੋਰੀ <br/>

Ad Position 21
No active advertisement
ਅਜੀਤ ਡੈਸਕ 27-02-2026
ਮਕਸੂਦਾਂ 26 ਫਰਵਰੀ (ਸੌਰਵ ਮਹਿਤਾ)-ਸ਼ਹਿਰ ਦੇ ਨਾਗਰਾ ਇਲਾਕੇ 'ਚ ਦੁਪਹਿਰੇ ਕਰੀਬ ਅੱਢਾਈ ਵਜੇ ਇੱਕ ਅਣਪਛਾਤਾ ਵਿਅਕਤੀ ਘਰ ਵਿੱਚ ਦਾਖਲ ਹੋ ਕੇ ਮੋਟਰਸਾਈਕਲ ਅਤੇ ਗੈਸ ਸਿਲੰਡਰ ਚੋਰੀ ਕਰ ਕੇ ਫਰਾਰ ਹੋ ਗਿਆ | ਘਟਨਾ ਉਸ ਵੇਲੇ ਵਾਪਰੀ ਜਦੋਂ ਘਰ ਦੇ ਮੈਂਬਰ ਆਪਣੇ ਰੋਜ਼ਾਨਾ ਕੰਮਾਂ ਵਿੱਚ ਰੁੱਝੇ ਹੋਏ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਮਪ੍ਰੀਤ ਸਿੰਘ ਨਿਵਾਸੀ ਨਗਰਾ ਨੇ ਦੱਸਿਆ ਕਿ ਉਹਨਾਂ ਦੇ ਘਰ ਦੇ ਅੰਦਰ ਖੜ੍ਹਾ ਮੋਟਰਸਾਈਕਲ ਅਤੇ ਗੈਸ ਸਿਲੰਡਰ ਇਕ ਵਿਅਕਤੀ ਵੱਲੋਂ ਚੁੱਕ ਲਿਆ ਗਿਆ | ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਪੈਦਲ ਹੀ ਇਲਾਕੇ ਵਿੱਚ ਦਾਖਲ ਹੋਇਆ ਸੀ ਅਤੇ ਮੌਕਾ ਦੇਖ ਕੇ ਘਰ ਅੰਦਰ ਤਾਲਾ ਤੋੜ ਕੇ ਵੜ ਗਿਆ ਗਿਆ | ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਮੋਟਰਸਾਈਕਲ 'ਤੇ ਸਿਲੰਡਰ ਰੱਖ ਕੇ ਆਸਾਨੀ ਨਾਲ ਨਿਕਲ ਗਿਆ | ਹੈਰਾਨੀ ਦੀ ਗੱਲ ਇਹ ਹੈ ਕਿ ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ | ਵੀਡੀਓ ਵਿੱਚ ਦੋਸ਼ੀ ਬਿਨਾ ਕਿਸੇ ਘਬਰਾਹਟ ਦੇ ਆਉਂਦਾ ਅਤੇ ਫਿਰ ਮੋਟਰਸਾਈਕਲ ਲੈ ਜਾਂਦਾ ਦਿਖਾਈ ਦੇ ਰਿਹਾ ਹੈ | ਪੀੜਤ ਪਰਿਵਾਰ ਵੱਲੋਂ ਸੀਸੀਟੀਵੀ ਫੁਟੇਜ ਥਾਣਾ ਇਕ ਦੀ ਪੁਲਿਸ ਹਵਾਲੇ ਕਰ ਦਿੱਤੀ ਗਈ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਪਛਾਣ ਅਤੇ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ | ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀ ਕਾਬੂ ਕਰ ਲਿਆ ਜਾਵੇਗਾ | ਦੂਜੇ ਪਾਸੇ, ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ਵਿੱਚ ਵਧ ਰਹੀਆਂ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੇ ਆਮ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਦਿੱਤੀ ਹੈ | ਨਿਵਾਸੀਆਂ ਦਾ ਕਹਿਣਾ ਹੈ ਕਿ ਰੋਜ਼ਾਨਾ ਹੋ ਰਹੀਆਂ ਇਨ੍ਹਾਂ ਵਾਰਦਾਤਾਂ ਕਾਰਨ ਲੋਕ ਚਿੰਤਤ ਹਨ | ਭਾਵੇਂ ਪ੍ਰਸ਼ਾਸਨ ਵੱਲੋਂ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਮੈਦਾਨੀ ਹਕੀਕਤ ਵੱਖਰੀ ਦਿਖਾਈ ਦੇ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਤਹਿਤ ਦਿੱਤਾ ਘਟਨਾ ਨੂੰ ਅੰਜਾਮ ਅਗਲੀ ਖ਼ਬਰ ਐਲ. ਪੀ. ਯੂ. ਵਿਖੇ 18ਵਾਂ ਸਾਲਾਨਾ ਅੰਤਰ ਸਕੂਲ ਯੁਵਾ ਫੈਸਟੀਵਲ <br/>
Ad Position 24