27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਬ੍ਰਹਮ ਗਿਆਨੀ 108 ਸੰਤ ਬਾਬਾ ਗੁਰਬਖਸ਼ ਸਿੰਘ ਰੱਬ ਜੀ ਦੀ ਬਰਸੀ ਮਿਤੀ ਕੱਲ੍ਹ

Ad Position 21
No active advertisement
ਅਜੀਤ ਡੈਸਕ 27-02-2026
ਆਦਮਪੁਰ 26 ਫਰਵਰੀ (ਹਰਪ੍ਰੀਤ ਸਿੰਘ )-ਮਹਾਨ ਤਪੱਸਵੀ ਬ੍ਰਹਮ ਗਿਆਨੀ 108 ਸੰਤ ਬਾਬਾ ਭਾਗ ਸਿੰਘ ਜੀ ਮਹਾਰਾਜ ਜੀ ਤੋਂ ਵਰੋਸਾਏ ਬ੍ਰਹਮ ਗਿਆਨੀ ਸ੍ਰੀਮਾਨ 108 ਸੰਤ ਬਾਬਾ ਗੁਰਬਖਸ਼ ਸਿੰਘ ਰੱਬ ਜੀ ਮਹਾਰਾਜ ਦੀ ਸਲਾਨਾ 30ਵੀਂ ਬਰਸੀ ਮਿਤੀ 28 ਫਰਵਰੀ ਦਿਨ ਸ਼ਨੀਵਾਰ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰਦਿੱਤੀ ਫਲਾਹੀ ਪਿੰਡ ਕੰਦੋਲਾ ਜ਼ਿਲ੍ਹਾ ਜਲੰਧਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਸੰਗਤਾਂ ਵਲੋਂ ਬੜੇ ਪ੍ਰੇਮ ਅਤੇ ਸ਼ਰਧਾ ਨਾਲ ਮਨਾਈ ਜਾਵੇਗੀ | ਜਾਣਕਾਰੀ ਦਿੰਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਰਿੰਦਰ ਸਿੰਘ ਸੋਡੀ ਨੇ ਦੱਸਿਆ ਕਿ ਸਲਾਨਾ ਸਮਾਗਮ ਬਰਸੀ ਸਮਾਗਮ ਮੌਕੇ ਪਰਸ਼ੋ ਰੋਜ਼ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਮਿਤੀ 28 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ 9 ਸੰਪੂਰਣ ਭੋਗ ਪਾਏ ਜਾਣਗੇ | ਉਪਰੰਤ ਖੁੱਲੇ ਦੀਵਾਨ ਜਾਣਗੇ ਜਿੱਥੇ ਪੰਥ ਦੇ ਮਹਾਨ ਕੀਰਤਨੀ ਤੇ ਰਾਗੀ ਢਾਡੀ ਜੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਸਮੂਹ ਸਾਧ ਸੰਗਤ ਨੂੰ ਬੇਨਤੀ ਕਰਦਿਆ ਕਿਹਾ ਕਿ ਸਮੂਹ ਸੰਗਤਾ ਨੂੰ ਦਰਸ਼ਨ ਦੇਣ ਦੀ ਕਿ੍ਪਾਲਤਾ ਕਰਨੀ |
Ad Position 22
No active advertisement
ਪਿਛਲੀ ਖ਼ਬਰ ਸੱਤਿਅਮ ਗਰੁੱਪ ਆਫ਼ ਇੰਸਟੀਟਿਊਟਸ ਵਲੋਂ ਚੌਥੀ ਹਾਫ਼ ਮੈਰਾਥਨ ਕੱਲ੍ਹ ਅਗਲੀ ਖ਼ਬਰ ਦੋਆਬਾ ਕਾਲਜ ਨੇ ਸਾਲਾਨਾ ਖੇਡ ਦਿਵਸ ਮਨਾਇਆ <br/>
Ad Position 24