27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਕੌਮੀ ਮੰਗ ਦਿਵਸ ਮਨਾਇਆ <br/>

Ad Position 21
No active advertisement
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਮੰਗ ਪੱਤਰ ਦਿੰਦੇ ਹੋਏ | ਤਸਵੀਰ ਗੁਰਵਿੰਦਰ ਸਿੰਘ <br/> 27-02-2026
ਨਕੋਦਰ, 26 ਫਰਵਰੀ (ਗੁਰਵਿੰਦਰ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਸੱਦੇ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਅੰਦਰ ਕੌਮੀ ਮੰਗ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ. ਸ. ਸ.ਫ. ਦੇ ਸੂਬਾ ਜਨਰਲ ਸਕੱਤਰ ਤੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਦੇ ਕੌਮੀ ਵਾਈਸ ਪ੍ਰਧਾਨ ਤੀਰਥ ਸਿੰਘ ਬਾਸੀ ਨੇ ਕੌਮੀ ਮੰਗ ਦਿਵਸ ਮਨਾਉਣ ਸਮੇਂ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਭੇਜੇ ਗਏ ਮੰਗ ਪੱਤਰ ਦੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਦੱਸਿਆ ਕਿ ਵੱਖ-ਵੱਖ ਸਕੀਮਾਂ ਅਧੀਨ ਵੱਖ-ਵੱਖ ਵਿਭਾਗਾਂ ਵਿਚ ਸਮੂਹ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਸਮੂਹ ਵਿਭਾਗਾਂ ਵਿਚ ਖਾਲੀ ਪੋਸਟਾਂ ਨੂੰ ਪੂਰੇ ਗ੍ਰੇਡਾਂ 'ਤੇ ਤੁਰੰਤ ਭਰਨ ਲਈ, ਫਾਈਨਾਂਸ ਬਿੱਲ 2025 ਵਿਚ ਪੈਂਨਸ਼ਨ ਅਧਿਨਿਯਮ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਚਾਰ ਕਿਰਤ ਕੋਡਾਂ ਨੂੰ ਰੱਦ ਕਰਨ, ਅੱਠਵਾਂ ਪੇ ਕਮਿਸ਼ਨ ਨੂੰ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਇਕ ਸਾਰ ਲਾਗੂ ਕਰਨ ਆਦਿ ਮੰਗਾਂ ਦੇ ਮੰਗ ਪੱਤਰ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਭੇਜੇ ਜਾਣਗੇ ਤੇ ਕੌਮੀ ਮੰਗ ਦਿਵਸ ਮਨਾਇਆ ਜਾਵੇਗਾ | ਇਸ ਮੌਕੇ ਤਹਿਸੀਲ ਨਕੋਦਰ ਵਿਖੇ ਸਮੂਹ ਮੁਲਾਜ਼ਮਾਂ ਨੇ ਐੱਸ. ਡੀ. ਐੱਮ. ਦਫ਼ਤਰ ਰਾਹੀਂ ਮੁੱਖ ਸਕੱਤਰ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਬਲਜੀਤ ਸਿੰਘ ਕੁਲਾਰ, ਪਿਆਰਾ ਸਿੰਘ,ਰਘਵੀਰਪਾਲ , ਜਸਵੰਤ ਸਿੰਘ ਰੌਲੀ, ਜਸਵੀਰ ਸਿੰਘ ਸ਼ਾਇਰ, ਮਨਜਿੰਦਰ ਸਿੰਘ, ਧਰਮਿੰਦਰ ਸਿੰਘ, ਰੁਪੇਸ਼ ਕੁਮਾਰ, ਅੰਕੁਸ਼ ਕੁਮਾਰ ਆਦਿ ਸਾਥੀ ਸ਼ਾਮਲ ਹੋਏ |

Ad Position 22
No active advertisement
ਪਿਛਲੀ ਖ਼ਬਰ ਫ਼ਰਦ ਕੇਂਦਰ ਮੁਲਾਜ਼ਮਾਂ ਵਲੋਂ 5 ਤੋਂ 7 ਮਾਰਚ ਤੱਕ ਕਲਮਛੋੜ ਹੜਤਾਲ ਕਰਨ ਦਾ ਐਲਾਨ ਅਗਲੀ ਖ਼ਬਰ ਗੁਰਚਰਨ ਸਿੰਘ 'ਆਪ' ਆਦਮਪੁਰ ਦੇ ਸਿੱਖਿਆ ਵਿੰਗ ਦੇ ਕੋਆਰਡੀਨੇਟਰ ਬਣੇ <br/>
Ad Position 24