27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਫ਼ਰਦ ਕੇਂਦਰ ਮੁਲਾਜ਼ਮਾਂ ਵਲੋਂ 5 ਤੋਂ 7 ਮਾਰਚ ਤੱਕ ਕਲਮਛੋੜ ਹੜਤਾਲ ਕਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 27-02-2026
ਸ਼ਾਹਕੋਟ, 26 ਫਰਵਰੀ (ਸੁਖਦੀਪ ਸਿੰਘ)- ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ (ਰਜਿ.) ਪੰਜਾਬ ਦੇ ਸੂਬਾ ਪ੍ਰਧਾਨ ਰਮਨਦੀਪ ਸਿੰਘ ਅਤੇ ਸੂਬਾ ਪ੍ਰੈਸ ਸਕੱਤਰ ਨਾਨਕ ਰਾਮ ਸ਼ਾਹਕੋਟ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਫ਼ਰਦ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕਰਨ ਦੇ ਰੋਸ ਵਜੋਂ ਸਮੂਹ ਫ਼ਰਦ ਕੇਂਦਰ ਮੁਲਾਜ਼ਮ 5 ਤੋਂ 7 ਮਾਰਚ ਤੱਕ ਕਲਮਛੋੜ ਹੜਤਾਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਫ਼ਰਦ ਕੇਂਦਰਾਂ 'ਚ ਲਗਭਗ 9 ਸੌ ਤੋਂ ਵੱਧ ਡਾਟਾ ਐਂਟਰੀ ਓਪਰੇਟਰ ਸਾਲ-2007 ਤੋਂ ਸੇਵਾਵਾਂ ਨਿਭਾਅ ਰਹੇ ਹਨ, ਜਿੰਨ੍ਹਾਂ ਨੂੰ ਜਮਾਂਬੰਦੀਆਂ, ਖਸਰਾ, ਗਿਰਦਾਵਰੀ, ਇੰਤਕਾਲਾਤ ਦਰਜ ਕਰਨ ਸਮੇਤ ਪੰਜਾਬ ਦੇ ਮਾਲ ਰਿਕਾਰਡ ਨੂੰ ਕੰਪਿਊਟਰਾਈਜ਼ ਕਰਕੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੰਪਨੀ ਨੂੰ ਟੈਂਡਰ ਦੇ ਕੇ ਭਰਤੀ ਕੀਤਾ ਸੀ ਅਤੇ ਕੰਪਨੀ ਵੱਲੋਂ ਹਰ ਸਾਲ ਤਨਖ਼ਾਹ 'ਚ ਵਾਧਾ ਕਰਨ ਦਾ ਵਾਅਦਾ ਕੀਤਾ ਗਿਆ ਸੀ | ਪਰ ਕੰਪਨੀ ਵੱਲੋਂ ਪਿਛਲੇ 7 ਸਾਲਾਂ ਤੋਂ ਸਾਡੀਆਂ ਤਨਖ਼ਾਹਾਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਦਾ ਆਰਥਿਕ ਤੇ ਸਮਾਜਿਕ ਸ਼ੋਸ਼ਣ ਹੋ ਰਿਹਾ ਹੈ | ਮੰਗਾਂ ਦੇ ਸੰਬੰਧ 'ਚ ਜਥੇਬੰਦੀ ਵਲੋਂ ਵਿੱਤ ਮੰਤਰੀ ਤੇ ਹੋਰਾਂ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ, ਜਿੰਨ੍ਹਾਂ ਵਲੋਂ ਇਹ ਕਹਿ ਦਿੱਤਾ ਜਾਂਦਾ ਹੈ ਕਿ ਅਸੀਂ ਤੁਹਾਡੇ ਬਾਰੇ ਸੋਚ ਰਹੇ ਹਾਂ | ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਸਾਡੇ ਭਵਿੱਖ ਨੂੰ ਸੁਰੱਖਿਅਤ ਕਰਨ ਨੂੰ ਲੈ ਕੇ ਕੋਈ ਹੱਲ ਨਹੀਂ ਕੀਤਾ ਗਿਆ | ਮਜ਼ਬੂਰੀਵੱਸ ਜਥੇਬੰਦੀ ਨੂੰ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਲੈਣਾ ਪੈ ਰਿਹਾ ਹੈ | ਇਸ ਸੰਬੰਧ 'ਚ ਅੱਜ ਡਿਪਟੀ ਕਮਿਸ਼ਨਰ ਜਲੰਧਰ ਦਾ ਨਾਮ ਸਹਾਇਕ ਕਮਿਸ਼ਨਰ ਅਦਿੱਤਿਆ ਗੁਪਤਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਕੇਸ਼ ਕੁਮਾਰ, ਜਨਰਲ ਸਕੱਤਰ ਦੀਵਾਂਸ਼ੂ ਪੁਰੀ, ਜਸਵੀਰ, ਮਨਮੋਹਿਤ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੂਮੈਨ ਨਕੋਦਰ ਵਿਖੇ ਸਪੋਰਟਸ ਮੀਟ ਕਰਵਾਈ <br/> ਅਗਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਕੌਮੀ ਮੰਗ ਦਿਵਸ ਮਨਾਇਆ <br/>
Ad Position 24