27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪੁਰਾਣੀ ਦਾਣਾ ਮੰਡੀ ਵਿਚ ਸੀਵਰੇਜ ਬੰਦ ਦੀ ਸਮੱਸਿਆ ਹੱਲ ਕੀਤੀ ਜਾਵੇ- ਬੇਰੀ

Ad Position 21
No active advertisement
ਅਜੀਤ ਡੈਸਕ 27-02-2026

ਜਲੰਧਰ, 26 ਫਰਵਰੀ (ਸ਼ਿਵ)-ਜਲੰਧਰ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਰੇਲਵੇ ਸਟੇਸ਼ਨ ਦੇ ਸਾਹਮਣੇ ਪੁਰਾਣੀ ਦਾਣਾ ਮੰਡੀ ਪੁੱਜ ਕੇ ਉੱਥੇ ਕਈ ਦਿਨਾਂ ਤੋਂ ਸੀਵਰੇਜ ਬੰਦ ਹੋਣ ਕਰਕੇ ਵਪਾਰੀਆਂ ਆ ਰਹੀਆਂ ਪੇ੍ਰਸ਼ਾਨੀਆਂ ਨੂੰ ਨਿਗਮ ਪ੍ਰਸ਼ਾਸਨ ਤੋਂ ਹੱਲ ਕਰਨ ਦੀ ਮੰਗ ਕੀਤੀ ਹੈ | ਉਨਾਂ ਕਿਹਾ ਕਿ ਮੰਡੀ ਨੂੰ ਜਾਣ ਵਾਲਾ ਗੇਟ ਕਈ ਦਿਨਾਂ ਤੋਂ ਗੰਦੇ ਪਾਣੀ ਵਿਚ ਡੁੱਬਿਆ ਹੋਇਆ ਹੈ ਪਰ ਇਸ ਦੀ ਸੀਵਰੇਜ ਸਮੱਸਿਆ ਹੱਲ ਨਹੀਂ ਕੀਤੀ ਗਈ ਹੈ ਜਿਸ ਕਰਕੇ ਲੋਕਾਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੇ ਆਪ ਵੀ ਵਿਭਾਗੀ ਅਫ਼ਸਰਾਂ ਤੋਂ ਇਸ ਸਮੱਸਿਆ ਨੂੰ ਹੱਲ ਕਰਨ ਦੀ ਮੰਗ ਕੀਤੀ ਸੀ | ਉਨਾਂ ਨੇ ਮੇਅਰ ਵਨੀਤ ਧੀਰ ਤੋਂ ਮੰਗ ਕੀਤੀ ਕਿ ਇਸ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕਰਵਾਇਆ ਜਾਵੇ | ਇਸ ਮੌਕੇ ਕਮੇਟੀ ਆਗੂ ਅਨਿਲ ਸ਼ਰਮਾ ਕਾਲਾ ਨੇ ਵੀ ਦੱਸਿਆ ਕਿ ਗੰਦਾ ਪਾਣੀ ਹੋਣ ਕਰਕੇ ਕਾਰੋਬਾਰੀਆਂ ਦਾ ਮੰਡੀ ਵਿਚ ਆਉਣਾ ਜਾਣਾ ਪ੍ਰਭਾਵਿਤ ਹੋ ਰਿਹਾ ਹੈ | ਇਸ ਦੀ ਸ਼ਿਕਾਇਤ ਨਿਗਮ ਕਮਿਸ਼ਨਰ ਨੂੰ ਵੀ ਕੀਤੀ ਗਈ ਹੈ | ਉਨਾਂ ਦੇ ਨਾਲ ਅਨਿਲ ਸੋਨੀ ਟਿੰਕੂ ਤੇ ਹੋਰ ਕਾਰੋਬਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਘਰ ਅੱਗੇ ਸ਼ਰਾਬ ਪੀਣ ਤੋਂ ਰੋਕਣ 'ਤੇ ਪਰਿਵਾਰ ਉੱਤੇ ਹਮਲਾ, ਮੁਕੱਦਮਾ ਦਰਜ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਤੇ ਰਾਮ ਵਿਹਾਰ ਨੂੰ ਜਾਣ ਵਾਲੀ ਸੜਕ 'ਤੇ ਪਏ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ
Ad Position 24