27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਘਰ ਅੱਗੇ ਸ਼ਰਾਬ ਪੀਣ ਤੋਂ ਰੋਕਣ 'ਤੇ ਪਰਿਵਾਰ ਉੱਤੇ ਹਮਲਾ, ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 27-02-2026

ਮਕਸੂਦਾਂ 26 ਫਰਵਰੀ (ਸੌਰਵ ਮਹਿਤਾ)-ਗੁਰੂ ਅਮਰਦਾਸ ਨਗਰ ਐਕਸਟੈਂਸ਼ਨ ਵਿੱਚ ਕੁਝ ਦਿਨ ਪਹਿਲਾਂ ਘਰ ਦੇ ਬਾਹਰ ਸ਼ਰਾਬ ਪੀ ਰਹੇ ਲੋਕਾਂ ਨੂੰ ਰੋਕਣ 'ਤੇ ਇਕ ਪਰਿਵਾਰ 'ਤੇ ਹਮਲਾ ਕਰਨ ਦੇ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ1 ਦੀ ਪੁਲਿਸ ਨੇ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਜਾਣਕਾਰੀ ਮੁਤਾਬਕ ਰਾਜੇਸ਼ ਧੀਰ ਪੁੱਤਰ ਜਗਨਨਾਥ ਧੀਰ ਵਾਸੀ ਗੁਰੂ ਅਮਰਦਾਸ ਨਗਰ ਐਕਸਟੈਂਸ਼ਨ ਨੇ ਪੁਲਿਸ ਨੂੰ ਦਿੱਤੀ ਸਿਕਾਇਤ ਵਿੱਚ ਦੱਸਿਆ ਕਿ 24 ਫ਼ਰਵਰੀ ਨੂੰ ਉਸਦੇ ਘਰ ਦੇ ਬਾਹਰ ਤਿੰਨ ਅਣਪਛਾਤੇ ਵਿਅਕਤੀ ਬੈਠ ਕੇ ਸ਼ਰਾਬ ਪੀ ਰਹੇ ਸਨ | ਜਦੋਂ ਉਨ੍ਹਾਂ ਨੂੰ ਉਥੋਂ ਜਾਣ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿੱਤੀ ਅਤੇ ਫ਼ੋਨ ਕਰਕੇ ਆਪਣੇ ਹੋਰ ਸਾਥੀਆਂ ਨੂੰ ਵੀ ਬੁਲਾ ਲਿਆ | ਸਿਕਾਇਤਕਰਤਾ ਮੁਤਾਬਕ ਸਾਥੀਆਂ ਦੇ ਆਉਣ ਉਪਰੰਤ ਦੋਸ਼ੀਆਂ ਨੇ ਘਰ 'ਤੇ ਪਥਰਾਵ ਕੀਤਾ ਅਤੇ ਲਾਠੀਆਂ-ਡੰਡਿਆਂ ਨਾਲ ਹਮਲਾ ਕਰਕੇ ਰਾਜੇਸ਼ ਧੀਰ ਸਮੇਤ ਉਸਦੇ ਪੁੱਤਰ ਅਤੇ ਭਤੀਜੇ ਨੂੰ ਜ਼ਖ਼ਮੀ ਕਰ ਦਿੱਤਾ | ਪੁਲਿਸ ਨੇ ਮਾਮਲੇ ਵਿੱਚ ਮਨੀ ਵਾਸੀ ਸਵਾ ਦੋ ਮਰਲੇ ਅਤੇ ਹੋਰ ਅਣਪਛਾਤੇ ਹਮਲਾਵਰਾਂ ਖਿਲਾਫ ਕੇਸ ਦਰਜ ਕਰ ਲਿਆ ਹੈ | ਥਾਣਾ ਡਿਵੀਜ਼ਨ ਨੰਬਰ 1 ਦੇ ਮੁਖੀ ਰਾਕੇਸ਼ ਕੁਮਾਰ ਨੇ ਕਿਹਾ ਕਿ ਦੋਸ਼ੀਆਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਦਿਨ-ਦਿਹਾੜੇ ਘਰ ਅੰਦਰ ਦਾਖਲ ਹੋ ਮੋਟਰਸਾਈਕਲ ਤੇ ਗੈਸ ਸਿਲੰਡਰ ਕੀਤਾ ਚੋਰੀ <br/> ਅਗਲੀ ਖ਼ਬਰ ਪੁਰਾਣੀ ਦਾਣਾ ਮੰਡੀ ਵਿਚ ਸੀਵਰੇਜ ਬੰਦ ਦੀ ਸਮੱਸਿਆ ਹੱਲ ਕੀਤੀ ਜਾਵੇ- ਬੇਰੀ
Ad Position 24