27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਭਾਈ ਸਾਹਿਬ ਡਾ. ਦਲੀਪ ਸਿੰਘ ਦੀ ਯਾਦ 'ਚ ਸ਼ਾਹਕੋਟ ਵਿਖੇ ਅਖੰਡ ਕੀਰਤਨ ਸਮਾਗਮ 1 ਮਾਰਚ ਨੂੰ

Ad Position 21
No active advertisement
ਅਜੀਤ ਡੈਸਕ 27-02-2026
ਸ਼ਾਹਕੋਟ, 26 ਫ਼ਰਵਰੀ (ਬਾਂਸਲ)- ਨਾਮ ਬਾਣੀ ਦੇ ਰਸੀਏ ਤੇ ਸੇਵਕ ਪਬਲਿਕ ਹਾਈ ਸਕੂਲ ਨਕੋਦਰ ਦੇ ਬਾਨੀ ਭਾਈ ਸਾਹਿਬ ਡਾ. ਦਲੀਪ ਸਿੰਘ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ¢ ਉਨ੍ਹਾਂ ਦੀ ਨਿੱਘੀ ਯਾਦ ਵਿਚ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ਼ਾਹਕੋਟ ਵੱਲੋਂ ਪਹਿਲੀ ਮਾਰਚ ਨੂੰ ਅਖੰਡ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਾਸਟਰ ਬਲਜੀਤ ਸਿੰਘ, ਗੁਰਮੁਖ ਸਿੰਘ ਬਾਟੂ, ਜਸਵਿੰਦਰ ਸਿੰਘ ਮੰਗਾ ਤੇ ਪਰਮਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਭਾਈ ਸਾਹਿਬ ਡਾ. ਦਲੀਪ ਸਿੰਘ ਦੀ ਯਾਦ ਵਿਚ 1 ਮਾਰਚ ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਮੇਨ ਬਾਜ਼ਾਰ ਸ਼ਾਹਕੋਟ ਵਿਖੇ ਸ਼ਾਮ 6:30 ਤੋਂ ਰਾਤ 9:30 ਵਜੇ ਤਕ ਅਖੰਡ ਕੀਰਤਨ ਸਮਾਗਮ ਉਲੀਕਿਆ ਗਿਆ ਹੈ¢ ਸ਼ਾਮ ਸਮੇਂ ਸ਼੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਕੀਰਤਨ ਸ਼ੁਰੂ ਹੋਵੇਗਾ¢ ਉਨ੍ਹਾਂ ਕਿਹਾ ਕਿ ਭਾਈ ਸਾਹਿਬ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ, ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ¢ ਉਨ੍ਹਾਂ ਨੇ ਸੰਗਤਾਂ ਨੂੰ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ¢
Ad Position 22
No active advertisement
ਪਿਛਲੀ ਖ਼ਬਰ ਮਹਿਲਾ ਪਤੰਜਲੀ ਯੋਗ ਸੰਸਥਾ ਲੋਹੀਆਂ ਨੇ 'ਯੋਗ ਤੇ ਫੁੱਲਾਂ ਦੀ ਹੋਲੀ ਖੇਡ ਕੇ' 'ਰਸਾਇਣਕ ਰੰਗਾਂ' ਤੋਂ ਪ੍ਰਹੇਜ਼ ਕਰਨ ਦਾ ਦ... ਅਗਲੀ ਖ਼ਬਰ ਆਸ਼ਾ ਤੇ ਮਿੱਡ-ਡੇ-ਮੀਲ ਵਰਕਰਾਂ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਵੱਲ ਨੂੰ 1 ਨੂੰ ਕਰਨਗੀਆਂ ਰੋਸ ਮਾਰਚ
Ad Position 24