ਅੱਪਰਾ, 26 ਫਰਵਰੀ (ਦਲਵਿੰਦਰ ਸਿੰਘ ਅੱਪਰਾ)-ਅੱਪਰਾ ਬੰਗਾ ਰੋਡ ਪਿੰਡ ਤੂਰਾਂ ਪੈਟਰੋਲ ਪੰਪ ਦੇ ਨਜ਼ਦੀਕ ਸਥਿਤ ਹੋਲਾ ਮਹੱਲਾ ਲੰਗਰ ਅਸਥਾਨ ਵਿਖੇ ਹੋਲਾ ਮਹੱਲਾ ਵੈਲਫੇਅਰ ਕਮੇਟੀ (ਰਜਿ.) ਵਲੋਂ ਦੇਸ਼ ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਹੋਲੇ ਮਹੱਲੇ ਸਬੰਧੀ ਗੁਰੂ ਕੇ ਲੰਗਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚਾਰ ਦਿਨ 2, 3, 4 ਅਤੇ 5 ਫਰਵਰੀ ਸੋਮਵਾਰ, ਮੰਗਲਵਾਰ, ਬੁੱਧਵਾਰ ਤੇ ਵੀਰਵਾਰ ਨੂੰ ਲਗਾਏ ਜਾ ਰਹੇ ਹਨ | ਇਸ ਸਬੰਧੀ ਵੇਰਵੇ ਦਿੰਦਿਆਂ ਹੋਲਾ ਮਹੱਲਾ ਵੈਲਫੇਅਰ ਕਮੇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਲੰਗਰ ਅਸਥਾਨ ਪਿੰਡ ਤੂਰਾਂ ਵਿਖੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਜਾ ਰਹੇ ਹੋਲਾ ਮਹੱਲਾ ਸਮਾਗਮਾਂ 'ਚ ਸ਼ਾਮਲ ਹੋਣ ਜਾ ਰਹੀਆਂ ਸੰਗਤਾਂ ਲਈ ਚਾਹ-ਪਕੌੜੇ ਤੇ ਗੁਰੂ ਕੇ ਅਤੁੱਟ ਲੰਗਰ 2 ਫਰਵਰੀ ਦਿਨ ਸੋਮਵਾਰ ਨੂੰ ਆਰੰਭ ਹੋਣਗੇ ਤੇ 2 ਫਰਵਰੀ ਨੂੰ ਹੀ ਸ੍ਰੀ ਅਖੰਡ ਪਾਠ ਸਾਹਿਬ ਵੀ ਆਰੰਭ ਹੋਣਗੇ | ਲੰਗਰ 5 ਫਰਵਰੀ ਵੀਰਵਾਰ ਤੱਕ ਲਗਾਤਾਰ ਜਾਰੀ ਰਹਿਣਗੇ | 4 ਫਰਵਰੀ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ | ਉਪਰੰਤ ਕੀਰਤਨ ਦੇ ਦੀਵਾਨ ਸਜਾਏ ਜਾਣਗੇ |