ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਤੋਂ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਲੰਗਰ ਲਈ ਰਸਦ ਦੇ ਟਰੱਕ ਰਵਾਨਾ

Ad Position 21
No active advertisement
ਅਜੀਤ ਡੈਸਕ 03-03-2026
ਸ਼ਾਹਕੋਟ, 2 ਮਾਰਚ (ਸੁਖਦੀਪ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਤੋਂ ਹੋਲੇ-ਮਹੱਲੇ ਨੂੰ ਮੁੱਖ ਰੱਖਦਿਆਂ ਕਿਲਾ ਅਨੰਦਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਲਈ ਸ਼ਾਹਕੋਟ ਹਲਕੇ ਤੋਂ ਮੁੱਖ ਸੇਵਾਦਾਰ ਹਰਬੰਸ ਸਿੰਘ ਦੀ ਅਗਵਾਈ 'ਚ ਸੰਗਤਾਂ ਵਲੋਂ ਰਸਦ ਇਕੱਠੀ ਕਰਨ ਉਪਰੰਤ ਇਕ ਟਰੱਕ ਭਰ ਕੇ ਰਸਦ ਸ੍ਰੀ ਅਨੰਦਪੁਰ ਸਾਹਿਬ ਦੇ ਲੰਗਰ ਲਈ ਭੇਜੀ ਗਈ | ਸੇਵਾਦਾਰ ਹਰਬੰਸ ਸਿੰਘ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੀਆਂ ਸੰਗਤਾਂ ਵਲੋਂ ਹਮੇਸ਼ਾ ਲੰਗਰ ਲਈ ਭਰਪੂਰ ਸਹਿਯੋਗ ਦਿੱਤਾ ਜਾਂਦਾ ਹੈ | ਇਸ ਮੌਕੇ ਗੁਰਦੁਆਰਾ ਸ੍ਰੀ ਸਿੰਘ ਸਭਾ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ, ਮੀਤ ਪ੍ਰਧਾਨ ਕਮਲਜੀਤ ਸਿੰਘ ਧੰਜਲ, ਖਜ਼ਾਨਚੀ ਲਖਵਿੰਦਰ ਸਿੰਘ ਸੋਖੀ, ਹੈੱਡ ਗ੍ਰੰਥੀ ਸੁਖਨਾਮ ਸਿੰਘ, ਮਾਸਟਰ ਚਰਨਜੀਤ ਸਿੰਘ, ਜਥੇ. ਸੁਲੱਖਣ ਸਿੰਘ, ਕੇਵਲ ਸਿੰਘ ਬੱਟੂ, ਗੁਰਮੁੱਖ ਸਿੰਘ ਮੀਏਾਵਾਲ, ਗੁਰਦੁਆਰਾ ਸਿੰਘ ਸਭਾ ਸੈਦਪੁਰੀ ਝਿੜੀ ਦੇ ਗ੍ਰੰਥੀ ਭਾਈ ਵਰਿੰਦਰ ਸਿੰਘ, ਚੇਅਰਮੈਨ ਬਲਕਾਰ ਸਿੰਘ ਚੱਠਾ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਝੀਤਾ, ਨਿਰਮਲ ਸਿੰਘ ਜੋਸਨ, ਭਾਈ ਇੰਦਰਜੀਤ ਸਿੰਘ ਢੇਰੀਆਂ, ਕਰਨੈਲ ਸਿੰਘ ਜੋਧਪੁਰੀ, ਜਸਵਿੰਦਰ ਸਿੰਘ ਪੋਪਲੀ, ਬਲਦੇਵ ਸਿੰਘ, ਕੁਲਵੀਰ ਸਿੰਘ ਜੰਮੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੱਬਵਾਂ ਵਿਚ ਕਰਵਾਏ ਗਏ ਵਾਲੀਬਾਲ ਤੇ ਹੋਰ ਖੇਡ ਮੁਕਾਬਲੇ ਅਗਲੀ ਖ਼ਬਰ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕਾਰਡ ਬਣਾਉਣ ਲਈ 6 ਰੋਜ਼ਾ ਕੈਂਪ ਅੱਜ ਤੋਂ-ਮਨੋਜ ਅਰੋੜਾ
Ad Position 24
No active advertisement