ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਏ. ਪੀ. ਐਸ. ਕਾਲਜ ਆਫ਼ ਨਰਸਿੰਗ ਮਲਸੀਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 03-03-2026
ਮਲਸੀਆਂ, 2 ਮਾਰਚ (ਸੁਖਦੀਪ ਸਿੰਘ)-ਏ. ਪੀ. ਐਸ. ਕਾਲਜ ਆਫ਼ ਨਰਸਿੰਗ ਮਲਸੀਆਂ ਵਿਖੇ ਮੁੱਖ ਪ੍ਰਬੰਧਕ ਰਾਮ ਮੂਰਤੀ ਦੀ ਅਗਵਾਈ ਹੇਠ ਕਾਲਜ ਮੈਨੇਜਮੈਂਟ, ਸਟਾਫ਼ ਤੇ ਵਿਦਿਆਰਥੀਆਂ ਦੇ ਸਾਂਝੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ | ਸਮਾਗਮ ਦੌਰਾਨ ਕਾਲਜ ਦੇ ਪ੍ਰਧਾਨ ਡਾ. ਪ੍ਰਵੀਨ ਬੇਰੀ ਤੇ ਉੱਪ ਪ੍ਰਧਾਨ ਡਾ. ਸੀਮਾ ਬੇਰੀ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਾਨ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਡਾ. ਪ੍ਰਵੀਨ ਬੇਰੀ, ਡਾ. ਸੀਮਾ ਬੇਰੀ ਤੇ ਰਾਮ ਮੂਰਤੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਪਾਲਕੀ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਦਫ਼ਤਰ ਸੁਪਰਡੈਂਟ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀਆਂ ਸੇਵਾਵਾਂ ਪ੍ਰਤੀ ਹਮੇਸ਼ਾ ਇਮਾਨਦਾਰ ਬਣੇ ਰਹਿਣ ਲਈ ਪ੍ਰੇਰਿਤ ਕੀਤਾ ਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵਾਇਸ ਪਿ੍ੰਸੀਪਲ ਗੁਰਪ੍ਰੀਤ ਕੌਰ, ਦਫ਼ਤਰ ਸੁਪਰਡੈਂਟ ਜਸਵਿੰਦਰ ਸਿੰਘ, ਅਕਾਊਟੈਂਟ ਹਰਜੀਤ ਸਿੰਘ, ਰਾਹੁਲ ਕੁਮਾਰ, ਸਤਨਾਮ ਸਿੰਘ, ਮਨਜੀਤ ਸਿੰਘ, ਮੇਹਰ ਸਿੰਘ ਨੰਬਰਦਾਰ, ਪਾਲ ਸਿੰਘ, ਤਰਸੇਮ ਸਿੰਘ, ਨਿਰਮਲ ਸਿੰਘ ਨੰਬਰਦਾਰ, ਨਿਰਮਲ ਸਿੰਘ ਜੋਸਨ, ਪਵਨਦੀਪ, ਇਸ਼ੂ ਸੰਧੂ, ਮਨਪ੍ਰੀਤ, ਗੁਰਪ੍ਰੀਤ, ਪਰਮਿੰਦਰ ਕੌਰ, ਜਸਮੇਲ ਕੌਰ, ਇੰਦਰਬੀਰ ਕੌਰ, ਨੀਤੂ, ਸ਼ਿਵਾਲੀ ਸ਼ਰਮਾ, ਦਵਿੰਦਰ ਕੌਰ, ਪਵਨਦੀਪ, ਮਨਪ੍ਰੀਤ ਸਮੇਤ ਹੋਰ ਕਈ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਢੰਡੋਵਾਲ ਦੇ ਨਵੇਂ ਗੇਟ ਦਾ ਗੁਰਦਿਆਲ ਸਿੰਘ ਚੱਠਾ ਵਲੋਂ ਉਦਘਾਟਨ ਅਗਲੀ ਖ਼ਬਰ ਮਨੋਰੰਜਨ ਤੇ ਮਸਤੀ ਭਰਪੂਰ ਰਹੀ ਡੀ. ਏ. ਵੀ. ਕਾਲਜ ਦੀ 'ਮੈਗਾ ਫੇਟ'
Ad Position 24
No active advertisement