13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਮਿਸ਼ਨਰੇਟ ਪੁਲਿਸ ਵਲੋਂ ਸ਼ਹਿਰ 'ਚ ਸਖ਼ਤ ਨਾਕਾਬੰਦੀ

Ad Position 21
repet_subhas-goyals [Copy P29]
ਅਜੀਤ ਡੈਸਕ 04-03-2026

ਜਲੰਧਰ, 3 ਮਾਰਚ (ਸ਼ੈਲੀ)-ਹੋਲੀ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਸੁਰੱਖਿਆ ਪ੍ਰਬੰਧਕਾਂ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਖਤ ਨਾਕਾਬੰਦੀ ਕੀਤੀ ਗਈ | ਨਾਕਿਆਂ ਦੌਰਾਨ ਵਾਹਨਾਂ ਦੀ ਜਾਂਚ ਕੀਤੀ ਗਈ ਤੇ ਕਈ ਵਾਹਨਾਂ ਦੇ ਚਲਾਨ ਕੱਟੇ ਗਏ | ਪੁਲਿਸ ਅਧਿਕਾਰੀਆਂ ਨੇ ਨਿੱਜੀ ਤੌਰ 'ਤੇ ਨਾਕਿਆਂ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕੀਤਾ ਤੇ ਨਾਕਿਆਂ 'ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ | ਇਸ ਦੌਰਾਨ ਥਾਣਾ 6 ਦੀ ਪੁਲਿਸ ਨੇ ਮਾਡਲ ਟਾਊਨ ਤੇ ਥਾਣਾ ਪੰਜ ਦੀ ਪੁਲਿਸ ਨੇ ਬਬਰੀਕ ਚੌਕ ਵਿਖੇ ਨਾਕਾਬੰਦੀ ਕੀਤੀ | ਏ. ਸੀ. ਪੀ. ਆਤਿਸ਼ ਭਾਟੀਆ ਨੇ ਪੱਛਮੀ ਹਲਕੇ 'ਚ ਕੀਤੀ ਨਾਕਾਬੰਦੀ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕੀਤਾ | ਨਾਕਾਬੰਦੀ ਦੌਰਾਨ, ਨਾਕਿਆਂ ਤੋਂ ਲੰਘਣ ਵਾਲੇ ਹਰ ਵਾਹਨ ਨੂੰ ਰੋਕ ਕੇ ਚੰਗੀ ਤਰ੍ਹਾਂ ਜਾਂਚ ਕੀਤੀ ਗਈ | ਦੁਪਹੀਆ ਤੇ ਚਾਰਪਹੀਆ ਵਾਹਨਾਂ ਸਮੇਤ ਹਰ ਤਰ੍ਹਾਂ ਦੇ ਵਾਹਨਾਂ ਦੀ ਤਲਾਸ਼ੀ ਲਈ ਗਈ ਤੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ | ਏ. ਸੀ. ਪੀ. ਆਤਿਸ਼ ਭਾਟੀਆ ਨੇ ਦੱਸਿਆ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੁਰਖਿਆ ਪ੍ਰਬੰਧਾਂ ਦੇ ਚਲਦੇ ਇਹ ਨਾਕਾਬੰਦੀ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਨਵੇਂ ਆਰ. ਟੀ. ਓ. ਨੇ ਤਿੰਨ ਸਾਲ ਤੋਂ ਬੰਦ ਪਿਆ ਕੈਂਚੀ ਗੇਟ ਖੁਲ੍ਹਵਾਇਆ <br/> ਅਗਲੀ ਖ਼ਬਰ ਨਿਗਮ ਵਲੋਂ ਵਿਕਾਸਪੁਰੀ ਤੇ ਟੀ. ਵੀ. ਸੈਂਟਰ ਦੇ ਸਾਹਮਣੇ ਡੰਪ ਨੂੰ ਬੰਦ ਕਰਨ ਦੀ ਤਿਆਰੀ <br/>
Ad Position 24