13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਜਲੰਧਰ, 3 ਮਾਰਚ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਥਾਨਕ ਰੈੱਡ ਕਰਾਸ ਦਿਵਿਆਂਗ ਸਕੂਲ ਤੇ ਪ੍ਰਯਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਹੋਲੀ ਦਾ ਤਿਉਹਾਰ ਮਨਾਇਆ | ਉਨ੍ਹਾਂ ਇਸ ਮੌਕੇ ਬੱਚਿਆਂ ਨੂੰ ਫਲ ਤੇ ਪਿਚਕਾਰੀਆਂ ਆਦਿ ਵੰਡ ਕੇ ਉਨ੍ਹਾਂ ਨਾਲ ਹੋਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ | ਡਾ. ਅਗਰਵਾਲ ਨੇ ਕਿਹਾ ਕਿ ਹੋਲੀ ਸਿਰਫ਼ ਰੰਗਾਂ ਦਾ ਨਹੀਂ, ਸਗੋਂ ਆਪਸੀ ਪ੍ਰੇਮ, ਏਕਤਾ ਤੇ ਸਦਭਾਵਨਾ ਦਾ ਤਿਉਹਾਰ ਹੈ | ਉਨ੍ਹਾਂ ਇਸ ਮੌਕੇ ਸਭ ਨੂੰ ਮਿਲ ਕੇ ਹੋਲੀ ਮਨਾਉਣ ਅਤੇ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਯਤਨ ਕਰਨ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਜਿਥੇ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ, ਉਥੇ ਹੋਲੀ ਦੇ ਰੰਗ ਵਿੰਭਿਨਤਾ ਵਿਚ ਏਕਤਾ ਦਾ ਸੰਦੇਸ਼ ਵੀ ਦਿੰਦੇ ਹਨ | ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਮਾਜ ਦਾ ਅਨਿੱਖੜਵਾਂ ਅੰਗ ਦੱਸਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬੱਚੇ ਕਿਸੇ ਵੀ ਤਰ੍ਹਾਂ ਘੱਟ ਨਹੀਂ ਹਨ, ਸਗੋਂ ਵਿਲੱਖਣ ਪ੍ਰਤਿਭਾ ਤੇ ਹੌਸਲੇ ਦੇ ਮਾਲਕ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨਾਲ ਸਮਾਂ ਬਿਤਾ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ | ਡਾ. ਅਗਰਵਾਲ ਨੇ ਇਸ ਮੌਕੇ ਰੈੱਡ ਕਰਾਸ ਓਲਡ ਏਜ਼ ਹੋਮ ਦੇ ਬਜ਼ੁਰਗਾਂ ਨੂੰ ਵੀ ਫਲ ਆਦਿ ਵੰਡੇ ਅਤੇ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ | ਇਸ ਦੌਰਾਨ ਰੈੱਡ ਕਰਾਸ ਦਿਵਿਆਂਗ ਸਕੂਲ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਵੰਨਗੀ ਵੀ ਪੇਸ਼ ਕੀਤੀ ਗਈ | ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦ ਗੁਰੂਕੁਲ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਉਹਾਰ <br/> ਅਗਲੀ ਖ਼ਬਰ ਨਵੇਂ ਆਰ. ਟੀ. ਓ. ਨੇ ਤਿੰਨ ਸਾਲ ਤੋਂ ਬੰਦ ਪਿਆ ਕੈਂਚੀ ਗੇਟ ਖੁਲ੍ਹਵਾਇਆ <br/>
Ad Position 24