13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਦ ਗੁਰੂਕੁਲ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਉਹਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਜਲੰਧਰ, 3 ਮਾਰਚ (ਪਵਨ ਖਰਬੰਦਾ)-ਗੁਰੂਕੁਲ ਸਕੂਲ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਉਤਸ਼ਾਹ ਤੇ ਖ਼ੁਸ਼ੀ ਨਾਲ ਮਨਾਇਆ | ਇਸ ਮੌਕੇ ਇਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ, ਜਿਸ 'ਚ ਵਿਦਿਆਰਥੀਆਂ ਨੇ ਹੋਲੀ ਦੇ ਗੀਤ ਤੇ ਨਾਚ ਪੇਸ਼ ਕੀਤੇ, ਨਾਲ ਹੀ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ | ਸਾਰੀਆਂ ਕਲਾਸਾਂ ਵਿਚ ਪੋਸਟਰ ਮੇਕਿੰਗ ਤੇ ਫਿੰਗਰ ਪਿ੍ੰਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਕੁਦਰਤੀ ਰੰਗਾਂ ਅਤੇ ਪੋਸਟਰ ਰੰਗਾਂ ਦੀ ਵਰਤੋਂ ਕਰਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਸਕੂਲ ਡਾਇਰੈਕਟਰ ਸੁਸ਼ਮਾ ਹਾਂਡਾ ਨੇ ਹੋਲੀ ਦੀਆਂ ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਾਂਤੀ, ਸਦਭਾਵਨਾ ਤੇ ਖ਼ੁਸ਼ੀ ਦਾ ਸੰਦੇਸ਼ ਫੈਲਾ ਕੇ ਇਸ ਤਿਉਹਾਰ ਨੂੰ ਮਨਾਉਣ ਲਈ ਉਤਸ਼ਾਹਿਤ ਕੀਤਾ | ਸਕੂਲ ਦੀ ਪਿ੍ੰਸੀਪਲ ਰਾਧਾ ਗੱਖੜ ਨੇ ਵੀ ਵਿਦਿਆਰਥੀਆਂ ਨੂੰ ਹੋਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਨੂੰ ਰੰਗਾਂ ਦੇ ਇਸ ਤਿਉਹਾਰ ਨੂੰ ਪਿਆਰ ਅਤੇ ਭਾਈਚਾਰੇ ਨਾਲ ਮਨਾਉਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਰੈਲੀ ਨੂੰ ਲੈ ਕੇ ਅਸ਼ਵਨੀ ਸ਼ਰਮਾ 7 ਨੂੰ ਜਲੰਧਰ ਵਿਚ ਕਰਨਗੇ ਮੀਟਿੰਗ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ <br/>
Ad Position 24