ਜਲੰਧਰ, 3 ਮਾਰਚ (ਅ.ਬ.)-ਦੁਆਬਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਗੁਰੂ ਗ੍ਰੰਥ ਸਾਹਿਬ ਦੇ ਚਰਨਾਂ ਵਿਚ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ਼ੁਰੂ ਹੋਇਆ | ਇਸ ਮÏਕੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਜਸਜੀਤ ਸਿੰਘ ਰਾਏ, ਸਕੱਤਰ ਸਰਦਾਰ ਜੋਗਿੰਦਰ ਸਿੰਘ ਸੰਘਾ, ਸੀਨੀਅਰ ਮੈਂਬਰ ਹਰਸੁਖਵੰਤ ਸਿੰਘ ਸ਼ੇਰਗਿੱਲ, ਮਨਜੀਤ ਸਿੰਘ ਤੇ ਹੋਰ ਪਤਵੰਤੇ ਸੱਜਣ ਸ਼ਾਮਿਲ ਹੋਏ | ਸਕੂਲ ਪਿ੍ੰਸੀਪਲ ਹਰਮਿੰਦਰ ਸਿੰਘ ਅਟਵਾਲ ਦੀ ਅਗਵਾਈ ਹੇਠ ਸਕੂਲ ਵਿਚ ਵਿਦਿਅਕ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸੰਬੰਧੀ ਮਨੀਸ਼ ਅਗਰਵਾਲ ਨੇ ਦੱਸਿਆ ਕਿ ਬੈਸਟ ਹਾਊਸ ਵਜੋਂ ਸਾਹਿਬਜਾਦਾ ਜੁਝਾਰ ਸਿੰਘ ਹਾਊਸ ਨੂੰ ਸਮਮਾਨਿਤ ਕੀਤਾ | ਇਸ ਦÏਰਾਨ ਫੁੱਟਬਾਲ, ਹਾਕੀ ਤੇ ਬਾਸਕਟਬਾਲ ਦੇ ਕੋਚ ਨੂੰ ਵੀ ਇਨਾਮ ਦੇ ਕੇ ਸਨਮਾਨਿਤ ਕੀਤਾ | ਸਕੂਲ ਪਿ੍ੰਸੀਪਲ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਤੇ ਪ੍ਰਬੰਧਕ ਕਮੇਟੀ ਦਾ ਸਹਿਯੋਗ ਲਈ ਧੰਨਵਾਦ ਕੀਤਾ | ਪੂਰੇ ਸਾਲ ਦੌਰਾਨ ਜਿਹੜੀਆਂ ਸੰਸਥਾਵਾਂ ਵਲੋਂ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਤੇ ਮਾਲੀ ਸਹਾਇਤਾ ਦਿੱਤੀ ਗਈ ਉਨ੍ਹਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਦੁਆਬਾ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਤੇਗਾ ਸਿੰਘ, ਵਾਈਸ ਪਿ੍ੰਸੀਪਲ ਸੁਮਨ ਸਲਵਾਨ ਐੱਸ. ਐਨ. ਐੱਸ. ਦੁਆਬਾ ਸਕੂਲ ਦੀ ਪਿ੍ੰਸੀਪਲ ਦਲਜੀਤ ਕੌਰ ਵੀ ਹਾਜ਼ਰ ਹੋਏ |