ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ
ਅਜੀਤ ਡੈਸਕ
04-03-2026
ਜਲੰਧਰ, 3 ਮਾਰਚ (ਸ਼ਿਵ)-ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 44 ਦੇ ਉੱਤਮ ਨਗਰ ਵਿਖੇ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਮੇਅਰ ਵਨੀਤ ਧੀਰ ਦੇ ਦਿਸ਼ਾ ਨਿਰਦੇਸ਼ 'ਤੇ 'ਆਪ' ਆਗੂ ਅਤੁੱਲ ਭਗਤ ਤੇ ਕੌਂਸਲਰ ਰਾਜ ਕੁਮਾਰ ਰਾਜੂ ਵੱਲੋਂ ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ | ਇਸ ਮÏਕੇ ਰਾਜ ਕੁਮਾਰ ਰਾਜੂ ਨੇ ਦੱਸਿਆ ਕਿ ਉੱਤਮ ਨਗਰ ਮੁਹੱਲੇ ਵਿਚ ਪਾਣੀ ਦੀ ਸਮੱਸਿਆ ਨੂੰ ਦੇਖਦੇ ਹੋਏ ਜੇ. ਈ. ਹਰਿੰਦਰ ਸਿੰਘ ਦੇ ਸਹਿਯੋਗ ਨਾਲ ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮÏਕੇ ਮੁਹੱਲਾ ਨਿਵਾਸੀਆਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਮੇਅਰ ਵਨੀਤ ਧੀਰ ਦਾ ਧੰਨਵਾਦ ਕੀਤਾ | ਇਸ ਮÏਕੇ ਸ਼ੋਭਾ ਭਗਤ, ਜੇ. ਈ. ਹਰਿੰਦਰ ਸਿੰਘ, ਨਵੀਨ ਸੋਨੀ, ਅਸ਼ੋਕ ਚÏਹਾਨ, ਗÏਰਵ ਜੰਗ, ਜੋਗਿੰਦਰ ਸਿੰਘ, ਨਰਾਇਣ ਸ਼ਰਮਾ ਤੇ ਮੁਹੱਲਾ ਨਿਵਾਸੀ ਹਾਜ਼ਰ ਸਨ |