14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਗੁਰੂ ਹਰਿਗੋਬਿੰਦ ਹਸਪਤਾਲ ਵਲੋਂ ਲਗਾਏ ਡਾਕਟਰੀ ਜਾਂਚ ਕੈਂਪ ਦਾ 250 ਤੋਂ ਵੱਧ ਮਰੀਜ਼ਾਂ ਨੇ ਉਠਾਇਆ ਲਾਭ

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਜਲੰਧਰ, 3 ਮਾਰਚ (ਹਰਵਿੰਦਰ ਸਿੰਘ ਫੁੱਲ)-ਗੁਰੂ ਹਰਿਗੋਬਿੰਦ ਹਸਪਤਾਲ (ਗੁਰਦੁਆਰਾ ਛੇਵੀਂ ਪਾਤਿਸ਼ਾਹੀ) ਵਲੋਂ ਮਾਤਾ ਸਤਵੰਤ ਕੌਰ ਦੀ ਯਾਦ 'ਚ ਗੁਰਦੁਆਰਾ ਗੁਰੂ ਤੇਗ਼ ਬਹਾਦਰ ਰਾਜ ਨਗਰ ਬਸਤੀ ਬਾਵਾ ਖੇਲ੍ਹ ਵਿਖੇ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ | ਕੈਂਪ ਦੌਰਾਨ ਅੱਖਾਂ, ਦੰਦਾਂ, ਬਲੱਡ ਪ੍ਰੈੱਸ਼ਰ, ਸ਼ੂਗਰ, ਦਿਲ ਤੇ ਹੱਡੀਆਂ ਦੇ 250 ਤੋਂ ਵੱਧ ਮਰੀਜ਼ਾਂ ਦੀ ਜਾਂਚ ਕਰ ਕੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਕੈਂਪ 'ਚ ਅੱਖਾਂ ਦੇ 50 ਮਰੀਜ਼ਾਂ ਦੀ ਆਪੇ੍ਰਸ਼ਨ ਇਸ ਹਫ਼ਤੇ ਗੁਰੂ ਹਰਿਗੋਬਿੰਦ ਹਸਪਤਾਲ ਵਿਖੇ ਟਾਂਕਾ ਰਹਿਤ ਆਪੇ੍ਰਸ਼ਨ ਕੀਤੇ ਜਾਣਗੇ ਅਤੇ ਲੈਂਜ ਵੀ ਮੁਫ਼ਤ ਪਾਏ ਜਾਣਗੇ | ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ਼ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਵੀ ਵਰਿੰਦਰਾ ਟੂਲਜ਼ ਜਲੰਧਰ ਵਲੋਂ ਮੈਨੇਜਿੰਗ ਡਾਇਰੈਕਟਰ ਸਰਬਜੀਤ ਸਿੰਘ ਕਾਲੜਾ ਤੇ ਵਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਗੁਰੂ ਹਰਿਗੋਬਿੰਦ ਹਸਪਤਾਲ ਦੇ ਸਹਿਯੋਗ ਨਾਲ 29 ਮਾਰਚ ਨੂੰ ਮੁਫ਼ਤ ਮੈਡੀਕਲ ਜਾਂਚ ਤੇ ਅੱਖਾਂ ਦਾ ਆਪ੍ਰੇਸ਼ਨ ਕੈਂਪ ਲਗਾਇਆ ਜਾਵੇਗਾ, ਜਿਸ 'ਚ ਲੋੜਵੰਦ ਮਰੀਜ਼ਾਂ ਦੀ ਜਾਂਚ ਕਰ ਕੇ ਆਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ | ਇਸ ਮੌਕੇ ਮਹਿੰਦਰਪਾਲ ਸਿੰਘ ਵਿਰਕ, ਮਿੱਤਰਪਾਲ ਸਿੰਘ ਵਿਰਕ ਤੋਂ ਇਲਾਵਾ ਹਸਪਤਾਲ ਦੇ ਟਰੱਸਟੀ ਰਾਜਬੀਰ ਸਿੰਘ ਬਾਜਵਾ, ਹਰਸ਼ਰਨ ਸਿੰਘ ਚੀਮਾ, ਦਲਜੀਤ ਸਿੰਘ, ਜਸਵਿੰਦਰ ਸਿੰਘ, ਰਸ਼ਪਾਲ ਸਿੰਘ, ਕੁਲਬੀਰ ਸਿੰਘ, ਗੁਰਵਿੰਦਰ ਸਿੰਘ, ਸੁਖਦੇਵ ਸਿੰਘ, ਸੁਰਿੰਦਰਪਾਲ ਸਿੰਘ, ਗੁਰਅਵਤਾਰ ਸਿੰਘ, ਅਵਤਾਰ ਸਿੰਘ ਆਦਿ ਪਤਵੰਤੇ ਸੱਜਣਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰ ਕੇ ਆਪਣਾ ਯੋਗਦਾਨ ਪਾਇਆ |
Ad Position 22
No active advertisement
ਪਿਛਲੀ ਖ਼ਬਰ ਇਨੋਸੈਂਟ ਹਾਰਟਸ ਗਰੁੱਪ ਦੇ ਵਿਦਿਆਰਥੀਆਂ ਲਈ 'ਦਿਸ਼ਾ' ਪਹਿਲ ਤਹਿਤ ਯੋਗ ਸੈਸ਼ਨ ਅਗਲੀ ਖ਼ਬਰ ਰਾਜ ਪੱਧਰੀ ਅਥਲੈਟਿਕਸ ਮੀਟ 'ਚ ਜਲੰਧਰ ਦੇ ਅਥਲੀਟਾਂ ਦਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24