14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮੋਗਾ ਰੈਲੀ ਲਈ ਭਾਜਪਾ ਨੇ ਇੰਚਾਰਜਾਂ ਦੇ ਨਾਲ ਸਹਿਯੋਗੀ ਕੀਤੇ ਨਿਯੁਕਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਜਲੰਧਰ, 3 ਮਾਰਚ (ਸ਼ਿਵ)-ਭਾਰਤੀ ਜਨਤਾ ਪਾਰਟੀ ਜਲੰਧਰ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਮੋਗਾ 'ਚ ਹੋਣ ਵਾਲੀ ਬਦਲਾਅ ਰੈਲੀ ਨੂੰ ਸਫਲ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਇੰਚਾਰਜਾਂ ਦੇ ਨਾਲ-ਨਾਲ ਸਹਾਇਕ ਵਰਕਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ | ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ | ਸ੍ਰੀ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਮੋਗਾ 'ਚ ਅਮਿਤ ਸ਼ਾਹ ਦੀ ਹੋਣ ਵਾਲੀ ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ | ਕੀਤੀਆਂ ਗਈਆਂ ਨਿਯੁਕਤੀਆਂ ਵਿਚ ਦਵਿੰਦਰ ਕਾਲੀਆ ਨੂੰ ਕੇਂਦਰੀ ਹਲਕੇ ਦੇ ਇੰਚਾਰਜ ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ ਨਾਲ ਸਹਿਯੋਗੀ ਨਿਯੁਕਤ ਕੀਤਾ ਗਿਆ ਹੈ | ਮਨੀਸ਼ ਵਿਜ ਨੂੰ ਉੱਤਰੀ ਹਲਕੇ ਦੇ ਇੰਚਾਰਜ ਸੀਨੀਅਰ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਨਾਲ ਸਹਿਯੋਗੀ ਨਿਯੁਕਤ ਕੀਤਾ ਗਿਆ ਹੈ | ਦਵਿੰਦਰ ਭਾਰਦਵਾਜ ਨੂੰ ਪੱਛਮੀ ਹਲਕੇ ਦੇ ਇੰਚਾਰਜ ਸਾਬਕਾ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਅਮਰੀ ਨਾਲ ਸਹਿਯੋਗੀ ਨਿਯੁਕਤ ਕੀਤਾ ਗਿਆ ਹੈ | ਅਮਰਜੀਤ ਗੋਲਡੀ ਨੂੰ ਕੈਂਟ ਹਲਕੇ ਦੇ ਇੰਚਾਰਜ ਸਾਬਕਾ ਜ਼ਿਲ੍ਹਾ ਪ੍ਰਧਾਨ ਰਵੀ ਮਹਿੰਦਰੂ ਨਾਲ ਸਹਿਯੋਗੀ ਨਿਯੁਕਤ ਕੀਤਾ ਗਿਆ ਹੈ | ਰੈਲੀ ਦੇ ਮੀਡੀਆ ਇੰਚਾਰਜ ਵਜੋਂ ਜ਼ਿਲ੍ਹਾ ਸਕੱਤਰ ਅਮਿੱਤ ਭਾਟੀਆ ਨੂੰ ਨਿਯੁਕਤ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਚੰਨ ਗ੍ਰਹਿਣ ਦੌਰਾਨ ਬੰਦ ਰਹੇ ਮੰਦਰ ਦੇ ਕਪਾਟ <br/> ਅਗਲੀ ਖ਼ਬਰ ਇਨੋਸੈਂਟ ਹਾਰਟਸ ਗਰੁੱਪ ਦੇ ਵਿਦਿਆਰਥੀਆਂ ਲਈ 'ਦਿਸ਼ਾ' ਪਹਿਲ ਤਹਿਤ ਯੋਗ ਸੈਸ਼ਨ
Ad Position 24