17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

15 ਫੁੱਟ ਗਹਿਰੇ ਟੋਏ 'ਚ ਜੇ.ਸੀ.ਬੀ. ਡਿੱਗੀ, ਮਜ਼ਦੂਰ ਦੀ ਮੌਤ, 2 ਸਾਥੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 06-03-2026
ਮਕਸੂਦਾਂ, 5 ਮਾਰਚ (ਸੌਰਵ ਮਹਿਤਾ)-ਜਲੰਧਰ ਨਜ਼ਦੀਕ ਰਾਏਪੁਰ ਰਸੂਲਪੁਰ ਇਲਾਕੇ 'ਚ ਉਸ ਵੇਲੇ ਦਰਦਨਾਕ ਹਾਦਸਾ ਵਾਪਰ ਗਿਆ ਜਦੋਂ ਇੱਕ ਜੇ.ਸੀ.ਬੀ. ਮਸ਼ੀਨ ਕਰੀਬ 15 ਫੁੱਟ ਗਹਿਰੇ ਟੋਏ ਵਿੱਚ ਡਿੱਗ ਗਈ | ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਹੋਰ ਮਜ਼ਦੂਰ ਜ਼ਖਮੀ ਹੋ ਗਏ | ਮਿ੍ਤਕ ਦੀ ਪਹਿਚਾਣ ਗੁਲਾਬ ਚੰਦ ਰਿਸ਼ੀ ਪੁੱਤਰ ਜੁਗਲ ਰਿਸ਼ੀ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਸ਼ਿਲ੍ਹਾ ਪੂਰਨੀਆਂ ਦਾ ਰਹਿਣ ਵਾਲਾ ਸੀ ਅਤੇ ਇਸ ਸਮੇਂ ਵਿਨਟੈਕ ਫੈਕਟਰੀ ਧੋਗੜੀ 'ਚ ਰਹਿ ਕੇ ਕੰਮ ਕਰਦਾ ਸੀ | ਮਿਲੀ ਜਾਣਕਾਰੀ ਮੁਤਾਬਕ ਗੁਲਾਬ ਚੰਦ ਆਪਣੇ ਦੋ ਸਾਥੀਆਂ ਦੇ ਨਾਲ ਵਿਨਟੈਕ ਫੈਕਟਰੀ ਧੋਗੜੀ ਤੋਂ ਜੇਸੀਬੀ ਮਸ਼ੀਨ 'ਤੇ ਸਵਾਰ ਹੋ ਕੇ ਰਾਏਪੁਰ ਰਸੂਲਪੁਰ ਵੱਲ ਜਾ ਰਿਹਾ ਸੀ | ਜਦੋਂ ਉਹ ਰਸਤੇ 'ਚ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੂੰ ਸਾਈਡ ਦੇਣ ਲਈ ਜੇਸੀਬੀ ਨੂੰ ਕੱਚੀ ਸੜਕ ਵੱਲ ਉਤਾਰਨ ਦੀ ਕੋਸ਼ਿਸ਼ ਕੀਤੀ ਗਈ | ਇਸ ਦੌਰਾਨ ਜੇਸੀਬੀ ਦਾ ਸੰਤੁਲਨ ਵਿਗੜ ਗਿਆ ਅਤੇ ਮਸ਼ੀਨ ਕੱਚੀ ਸੜਕ ਦੇ ਨਾਲ ਬਣੇ ਕਰੀਬ 15 ਫੁੱਟ ਗਹਿਰੇ ਟੋਏੇ ਵਿੱਚ ਜਾ ਡਿੱਗੀ | ਹਾਦਸਾ ਏਨਾ ਭਿਆਨਕ ਸੀ ਕਿ ਗੁਲਾਬ ਚੰਦ ਰਿਸ਼ੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਮੌਜੂਦ ਦੋ ਹੋਰ ਸਾਥੀ ਜ਼ਖਮੀ ਹੋ ਗਏ | ਹਾਦਸੇ ਤੋਂ ਬਾਅਦ ਇਲਾਕੇ ਦੇ ਲੋਕ ਤੁਰੰਤ ਮੌਕੇ 'ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਵੱਲੋਂ ਇਸ ਸਬੰਧੀ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਗਈ | ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਹਾਲਾਤਾਂ ਦਾ ਜਾਇਜ਼ਾ ਲਿਆ | ਪੁਲਿਸ ਵਲੋਂ ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਨਾਲ ਗੱਲਬਾਤ ਕਰਕੇ ਘਟਨਾ ਦੇ ਅਸਲ ਕਾਰਨਾਂ ਬਾਰੇ ਪਤਾ ਲਗਾਇਆ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਪੂਰੀ ਜਾਂਚ ਤੋਂ ਬਾਅਦ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ, ਉਹ ਅਮਲ ਵਿੱਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਐਕਟਿਵਾ 'ਤੇ ਬੱਚਿਆਂ ਨਾਲ ਜਾ ਰਹੀ ਮਹਿਲਾ ਨੂੰ ਤੇਜ਼ ਰਫ਼ਤਾਰ ਟਰੱਕ ਨੇ ਕੁਚਲਿਆ, ਮੌਕੇ 'ਤੇ ਮੌਤ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਅਤੇ ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ
Ad Position 24