16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਲੜਕੀਆਂ ਲਈ ਸਿਹਤਮੰਦ ਅਤੇ ਕੈਂਸਰ-ਮੁਕਤ ਭਵਿੱਖ ਨੂੰ ਯਕੀਨੀ ਬਣਾਉਂਦਾ ਹੈ ਐਚ.ਪੀ.ਵੀ. ਟੀਕਾਕਰਨ- ਡਾ. ਰਾਜੇਸ਼ ਗਰਗ

Ad Position 21
repet_subhas-goyals [Copy P29]
ਅਜੀਤ ਡੈਸਕ 06-03-2026
ਜਲੰਧਰ, 5 ਮਾਰਚ (ਹਰਵਿੰਦਰ ਸਿੰਘ ਫੁੱਲ)- ਸਿਹਤ ਵਿਭਾਗ ਵੱਲੋਂ 14 ਸਾਲ ਦੀਆਂ ਕੁੜੀਆਂ ਲਈ ਹਿਊਮਨ ਪੈਪੀਲੋਮਾਵਾਇਰਸ (ਐੱਚ.ਪੀ.ਵੀ) ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਸਰਵਾਈਕਲ ਕੈਂਸਰ ਨੂੰ ਰੋਕਣ ਦੀ ਦਿਸ਼ਾ ਵਿਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ | ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਵੀਰਵਾਰ ਨੂੰ ਸਿਵਲ ਹਸਪਤਾਲ ਦੇ ਐਮ.ਸੀ.ਐੱਚ. ਸੈਂਟਰ ਵਿਖੇ ਐੱਚ.ਪੀ.ਵੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਸਿਹਤ ਸਟਾਫ਼ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਮੌਜੂਦ ਸਨ | ਜਾਣਕਾਰੀ ਦਿੰਦੇ ਹੋਏ ਡਾ. ਗਰਗ ਨੇ ਕਿਹਾ ਕਿ ਸਰਵਾਈਕਲ ਕੈਂਸਰ ਐੱਚ.ਪੀ.ਵੀ. ਦੇ ਲਗਾਤਾਰ ਇਨਫੈਕਸ਼ਨ ਕਾਰਨ ਹੁੰਦਾ ਹੈ | ਸਰਵਾਈਕਲ ਕੈਂਸਰ ਇੱਕੋ ਇੱਕ ਅਜਿਹਾ ਕੈਂਸਰ ਹੈ ਜਿਸ ਨੂੰ ਸਮੇਂ ਸਿਰ ਟੀਕਾਕਰਨ ਦੁਆਰਾ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ | ਇਸ 90 ਦਿਨਾਂ ਮੁਹਿੰਮ ਦੌਰਾਨ ਟੀਕਾਕਰਨ ਲਈ 14 ਸਾਲ ਦੀ ਉਮਰ ਦੀਆਂ ਲੜਕੀਆਂ ਯੋਗ ਹੋਣਗੀਆਂ ਅਤੇ ਮੁਹਿੰਮ ਦੀ ਸ਼ੁਰੂਆਤ ਤੋਂ 90 ਦਿਨਾਂ ਦੇ ਅੰਦਰ 15 ਸਾਲ ਦੀਆਂ ਹੋਣ ਵਾਲੀਆਂ ਲੜਕੀਆਂ ਵੀ ਇਸ ਤਿੰਨ ਮਹੀਨਿਆਂ ਦੀ ਤੀਬਰ ਮੁਹਿੰਮ ਲਈ ਯੋਗ ਹੋਣਗੀਆਂ | ਲੜਕੀਆਂ ਨੂੰ ਟੀਕਾਕਰਨ ਤੋਂ ਪਹਿਲਾਂ ਖ਼ਾਲੀ ਪੇਟ ਨਹੀਂ ਹੋਣਾ ਚਾਹੀਦਾ | ਡਾ. ਰਾਜੇਸ਼ ਗਰਗ ਨੇ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਅਪੀਲ ਕੀਤੀ ਕਿ ਉਹ ਮੁਹਿੰਮ ਦੀ ਮਿਆਦ ਦੌਰਾਨ ਆਪਣੇ ਖੇਤਰ ਦੀਆਂ ਏ.ਐਨ.ਐਮਜ਼ ਅਤੇ ਆਸ਼ਾ ਵਰਕਰਾਂ ਨਾਲ ਸੰਪਰਕ ਕਰ ਕੇ ਐੱਚ.ਪੀ.ਵੀ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ | ਉਨ੍ਹਾਂ ਦੱਸਿਆ ਕਿ ਇਹ ਟੀਕਾ ਸਰਕਾਰੀ ਸਿਹਤ ਸੰਸਥਾਵਾਂ ਜ਼ਿਲ੍ਹਾ ਹਸਪਤਾਲ, ਸਬ-ਡਿਵੀਜਨਲ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿਚ ਮੁਫ਼ਤ ਲਗਾਇਆ ਜਾ ਰਿਹਾ ਹੈ | ਇਸ ਮੌਕੇ ਮੈਡੀਕਲ ਅਫ਼ਸਰ ਡਾ. ਕਿਰਨ, ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਸ਼ੋਭਨਾ ਬਾਂਸਲ, ਅਰਬਨ ਕੋਆਰਡੀਨੇਟਰ ਡਾ. ਸੁਰਭੀ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਨੀਰਜ ਸ਼ਰਮਾ, ਐਲਚਵੀ ਨੀਨਾ, ਏ.ਐਨ.ਐਮ ਪੂਨਮ ਅਤੇ ਮਨਦੀਪ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਸਮਤਾ ਸੈਨਿਕ ਦਲ ਦਾ ਉੱਤਰੀ ਭਾਰਤ ਸੰਮੇਲਨ 7 ਅਤੇ 8 ਨੂੰ ਅਗਲੀ ਖ਼ਬਰ ਅਸ਼ਵਨ ਭੱਲਾ ਸਾਥੀਆਂ ਸਮੇਤ ਯੂਥ ਕਾਂਗਰਸ ਦੇ ਸੱਤਿਆਗ੍ਰਹਿ 'ਚ ਹੋਏ ਸ਼ਾਮਿਲ
Ad Position 24