16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਿੱਖਿਆ ਕੋਆਰਡੀਨੇਟਰ ਵਲੋਂ ਵੱਖ-ਵੱਖ ਸਕੂਲਾਂ ਦਾ ਨਿਰੀਖਣ

Ad Position 21
repet_subhas-goyals [Copy P29]
ਅਜੀਤ ਡੈਸਕ 06-03-2026
ਆਦਮਪੁਰ,5 ਮਾਰਚ (ਰਮਨ ਦਵੇਸਰ)-ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਆਦਮਪੁਰ ਹਲਕੇ ਦੇ ਸਿੱਖਿਆ ਵਿੰਗ ਦੇ ਕੋਆਰਡੀਨੇਟਰ ਗੁਰਚਰਨ ਸਿੰਘ ਵਲੋਂ ਇਲਾਕੇ ਦੇ ਵੱਖ ਵੱਖ ਸਕੂਲਾਂ ਦਾ ਨਿਰੀਖਣ ਕੀਤਾ ਗਿਆ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਮੀਟਿੰਗ ਵਿੱਚ ਹਿੱਸਾ ਲਿਆ ਗਿਆ | ਗੁਰਚਰਨ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਨਿੱਝਰਾਂ 'ਚ ਦੇਖਿਆ ਕਿ ਸਕੂਲ ਦੇ ਪ੍ਰਬੰਧ ਬਹੁਤ ਸ਼ਲਾਘਾਯੋਗ ਹਨ | ਇਸ ਸਕੂਲ ਸਮੇਤ ਆਦਮਪੁਰ ਹਲਕੇ ਦੇ ਹੋਰ ਸਕੂਲਾਂ ਨੂੰ ਸਰਕਾਰ ਵੱਲੋਂ ਕੰਪਿਊਟਰ ਅਤੇ ਪੈਨਲ ਦਿੱਤੇ ਜਾਣੇ ਹਨ | ਇਸ ਮੌਕੇ ਸਕੂਲ ਮੁਖੀ ਸੁਰੇਸ਼ ਕੁਮਾਰ, ਸਰਪੰਚ ਮਨਜਿੰਦਰ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ ਤੇ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਗੁਰਚਰਨ ਸਿੰਘ ਦਾ ਬੁੱਕੇ ਦੇ ਕੇ ਸਨਮਾਨ ਕੀਤਾ ਗਿਆ | ਇਸ ਉਪਰੰਤ ਉਹਨਾਂ ਵੱਲੋਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਢੱਡੇ ਅਤੇ ਸਰਕਾਰੀ ਮਿਡਲ ਸਕੂਲ ਕੰਗਣੀਵਾਲ ਦਾ ਵੀ ਨਿਰੀਖਣ ਕੀਤਾ ਗਿਆ ਅਤੇ 12 ਸਕੂਲਾਂ ਵਿੱਚ ਹੋਈਆਂ ਕਮੇਟੀਆਂ ਦੀਆਂ ਮੀਟਿੰਗਾਂ ਸੰਬੰਧੀ ਰਿਪੋਰਟ ਲਈ ਗਈ ਤੇ ਇਹ ਰਿਪੋਰਟ ਸਰਕਾਰ ਨੂੰ ਭੇਜੀ ਗਈ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਦੂਜਾ ਜ਼ਖ਼ਮੀ ਅਗਲੀ ਖ਼ਬਰ ਸੰਘਰਸ਼ਸ਼ੀਲ ਯੋਧੇ ਪੁਲਿਸ ਜਬਰ ਅੱਗੇ ਨਹੀਂ ਝੁਕਣਗੇ-ਚਾਹਲ
Ad Position 24