ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, ਦਾਦੀ-ਪੋਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 07-03-2026
ਜਲੰਧਰ, 6 ਮਾਰਚ (ਸ਼ੈਲੀ)-ਦੇਰ ਰਾਤ ਜਲੰਧਰ ਦੇ ਲੈਦਰ ਕੰਪਲੈਕਸ ਰੋਡ 'ਤੇ ਬਸਤੀ ਪੀਰ ਦਾਦਾ ਦੇ ਨੇੜੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਇਕ ਈ-ਰਿਕਸ਼ਾ ਨੂੰ ਸਾਹਮਣੇ ਤੋਂ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ, ਜਿਸ ਦੌਰਾਨ ਈ-ਰਿਕਸ਼ਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਉਸ 'ਚ ਬੈਠੀ ਦਾਦੀ ਤੇ 10 ਸਾਲ ਦੀ ਪੋਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਚਾਲਕ ਜ਼ਖ਼ਮੀ ਹੋ ਗਿਆ | ਮਿ੍ਤਕਾਂ ਦੀ ਪਹਿਚਾਣ ਸ਼ੀਤਲ ਸ਼ਰਮਾ ਪਤਨੀ ਰਾਜ ਕੁਮਾਰ ਕੁਮਾਰ ਤੇ ਮਾਹੀ ਸ਼ਰਮਾ ਵਾਸੀ ਪਾਰਸ ਅਸਟੇਟ ਵਜੋਂ ਹੋਈ ਹੈ | ਕਾਰ ਚਾਲਕ ਘਟਨਾ ਨੂੰ ਅੰਜਾਮ ਦੇ ਕੇ ਕਾਰ 'ਚ ਮੌਕੇ ਤੋਂ ਭੱਜਣ ਲੱਗਾ, ਜਿਸ ਨੂੰ ਲੋਕਾਂ ਨੇ ਪਿੱਛਾ ਕਰ ਕੇ ਸ਼ੇਰ ਸਿੰਘ ਕਾਲੋਨੀ ਵਿਖੇ ਕਾਬੂ ਕੀਤਾ | ਇਸ ਦੌਰਾਨ ਉਸ ਦੀ ਕਾਰ ਦਾ ਟਾਇਰ ਫੱਟ ਗਿਆ ਤੇ ਕਾਰ ਸਿੱਧੇ ਇਕ ਕੰਧ 'ਚ ਜਾ ਵੱਜੀ ਅਤੇ ਕਾਰ ਦੇ ਏਅਰ ਬੈਗ ਵੀ ਖੁੱਲ੍ਹ ਗਏ ਤੇ ਲੋਕਾਂ ਨੇ ਕਾਰ ਚਾਲਕ ਨੂੰ ਕਾਬੂ ਕਰ ਲਿਆ ਜਿਥੋਂ ਕਿ ਕਾਰ ਚਾਲਕ ਫਿਰ ਫ਼ਰਾਰ ਹੋਣ ਲੱਗਾ | ਲੋਕਾਂ ਵਲੋਂ ਘਟਨਾ ਦੀ ਸੂਚਨਾ ਕੰਟਰੋਲ ਰੂਮ ਰਾਹੀਂ ਪੁਲਿਸ ਨੂੰ ਦਿੱਤੀ ਗਈ | ਮੌਕੇ 'ਤੇ ਪੁਲਿਸ ਪਹੁੰਚੀ ਤੇ ਲੋਕਾਂ ਨੇ ਕਾਰ ਚਾਲਕ ਨੂੰ ਪੁਲਿਸ ਦੇ ਹਵਾਲੇ ਕੀਤਾ | ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਚਾਲਕ ਗਲੀਆਂ 'ਚੋਂ ਵੀ ਬਹੁਤ ਹੀ ਤੇਜ਼ ਰਫ਼ਤਾਰ ਨਾਲ ਕਾਰ ਲੈ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ | ਸੂਚਨਾ ਮਿਲਦੇ ਹੀ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ, ਟ੍ਰੈਫਿਕ ਪੁਲਿਸ ਦੇ ਜ਼ੋਨ ਇੰਚਾਰਜ ਇੰਸਪੈਕਟਰ ਸੁਖਜਿੰਦਰ ਸਿੰਘ, ਥਾਣਾ ਬਸਤੀ ਬਾਵਾ ਖੇਲ ਦੇ ਮੁਖੀ ਜੈ ਇੰਦਰ ਸਿੰਘ ਤੇ ਡਿਊਟੀ ਅਫ਼ਸਰ ਨੀਲਾ ਰਾਮ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ | ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ | ਮਿ੍ਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਮਿਲਦੇ ਹੀ ਉਹ ਵੀ ਸਿਵਲ ਹਸਪਤਾਲ ਪਹੁੰਚੇ | ਸਿਵਲ ਹਸਪਤਾਲ ਪਹੁੰਚੀ ਮਿ੍ਤਕ ਬੱਚੀ ਦੀ ਭੂਆ ਸੀਮਾ ਸ਼ਰਮਾ ਨਿਵਾਸੀ ਪਾਰਸ ਅਸਟੇਟ ਨੇ ਦੱਸਿਆ ਕਿ ਉਸ ਦਾ ਭਰਾ ਸੋਰਵ, ਮਾਤਾ ਸ਼ੀਤਲ ਸ਼ਰਮਾ ਤੇ ਉਸ ਦੇ ਭਰਾ ਦੀ ਬੇਟੀ ਮਾਹੀ ਸ਼ਰਮਾ ਈ-ਰਿਕਸ਼ਾ 'ਤੇ ਸਵਾਰ ਹੋ ਕੇ ਬਾਬੂ ਜਗਜੀਵਨ ਰਾਮ ਚੌਕ ਤੋਂ ਸਬਜ਼ੀ ਲੈ ਕੇ ਵਾਪਸ ਪਾਰਸ ਅਸਟੇਟ ਆਪਣੇ ਘਰ ਆ ਰਹੇ ਸਨ ਕਿ ਇਕ ਤੇਜ਼ ਰਫ਼ਤਾਰ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਅਤੇ ਹਾਦਸੇ ਦੌਰਾਨ ਉਸ ਦੀ ਮਾਤਾ ਸ਼ੀਤਲ ਸ਼ਰਮਾ ਤੇ ਭਤੀਜੀ ਮਾਹੀ ਸ਼ਰਮਾ ਦੀ ਮੌਤ ਹੋ ਗਈ ਅਤੇ ਸੋਰਵ ਜ਼ਖ਼ਮੀ ਹੋ ਗਿਆ | ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਨੇ ਦੱਸਿਆ ਕਿ ਕਾਰ ਚਾਲਕ ਨੂੰ ਕਾਬੂ ਕਰ ਲਿਆ ਗਿਆ ਹੈ | ਖ਼ਬਰ ਲਿਖੇ ਜਾਣ ਤੱਕ ਪੁਲਿਸ ਵਲੋਂ ਮਾਮਲੇ ਸੰਬੰਧੀ ਕਾਰਵਾਈ ਕੀਤੀ ਜਾ ਰਹੀ ਸੀ |
Ad Position 22
No active advertisement
ਪਿਛਲੀ ਖ਼ਬਰ ਜਲੰਧਰ ਛਾਉਣੀ ਬਲਾਕ ਦੀ ਪੰਚਾਇਤ ਸੰਮਤੀ ਲਈ ਅਹਿਮ ਨਿਯੁਕਤੀਆਂ ਅਗਲੀ ਖ਼ਬਰ ਪ੍ਰੋ. ਰਜਨੀਸ਼ ਸੇਹਰਾ ਦੀ ਨਵੀਂ ਪੁਸਤਕ ਰਿਲੀਜ਼
Ad Position 24
No active advertisement