ਜਮਸ਼ੇਰ ਖਾਸ, 6 ਮਾਰਚ (ਹਰਵਿੰਦਰ ਕੁਮਾਰ)- ਜਲੰਧਰ ਛਾਉਣੀ 'ਆਪ' ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਥਿਆੜਾ ਨੇ ਅੱਜ ਜਲੰਧਰ ਛਾਉਣੀ ਬਲਾਕ ਦੀ ਪੰਚਾਇਤ ਸੰਮਤੀ ਲਈ ਅਹਿਮ ਨਿਯੁਕਤੀਆਂ ਕਰਦਿਆਂ ਹੋਇਆਂ ਦੇਸ ਰਾਜ ਨੂੰ ਚੇਅਰਮੈਨ ਅਤੇ ਸੁਖਵਿੰਦਰ ਕੌਰ ਨੂੰ ਵਾਈਸ ਚੇਅਰਪਰਸਨ ਨਿਯੁਕਤ ਕੀਤਾ | ਇਸ ਮੌਕੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਥਿਆੜਾ ਨੇ ਦੋਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਇਮਾਨਦਾਰ ਅਤੇ ਸਮਾਜ ਸੇਵਾ ਨਾਲ ਜੁੜੇ ਹੋਏ ਲੋਕਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ, ਤਾਂ ਜੋ ਇਲਾਕੇ ਦੇ ਵਿਕਾਸ ਨੂੰ ਹੋਰ ਤੇਜ਼ ਕੀਤਾ ਜਾ ਸਕੇ | ਬੀਬੀ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾਂ ਹੀ ਲੋਕ ਭਲਾਈ ਦੇ ਕੰਮਾਂ ਲਈ ਵਚਨਬੱਧ ਰਹੀ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ | ਇਸ ਮੌਕੇ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਲੋਂ ਵੀ ਦੇਸ ਰਾਜ ਅਤੇ ਸੁਖਵਿੰਦਰ ਕੌਰ ਨੂੰ ਨਵੀਂ ਜਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ ਗਈ | ਇਸ ਵਿਸ਼ੇਸ਼ ਮੌਕੇ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਵੀ ਮੌਜੂਦ ਸਨ |