06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਬਿਜਲੀ ਸਸਤੀ ਹੋਣ ਨਾਲ ਲੋਕਾਂ ਨੂੰ ਮਿਲੀ ਵੱਡੀ ਰਾਹਤ-ਗੁਲਾਟੀ

Ad Position 21
repet_subhas-goyals [Copy P29]
ਅਜੀਤ ਡੈਸਕ 08-03-2026
ਜਲੰਧਰ, 7 ਮਾਰਚ (ਸ਼ਿਵ)-ਆਮ ਆਦਮੀ ਪਾਰਟੀ ਦੇ ਕੌਂਸਲਰ ਜਤਿਨ ਗੁਲਾਟੀ ਨੇ ਆਪਣੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਸਸਤੀ ਕਰਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੇ ਭਲੇ ਲਈ ਲਗਾਤਾਰ ਕੰਮ ਕਰ ਰਹੀ ਹੈ | ਇਕ ਪਾਸੇ ਬੱਸਾਂ ਵਿਚ ਔਰਤਾਂ ਲਈ ਮੁਫ਼ਤ ਯਾਤਰਾ ਦੀ ਯੋਜਨਾ ਲਗਾਤਾਰ ਚੱਲ ਰਹੀ ਹੋਵੋ, ਭਾਵੇਂ ਉਹ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਯੋਜਨਾ ਹੋਵੇ ਜਾਂ ਮੁਫ਼ਤ ਬਿਜਲੀ ਯੂਨਿਟ, ਇਹ ਸਾਰੀਆਂ ਯੋਜਨਾਵਾਂ ਪੰਜਾਬ ਦੇ ਲੋਕਾਂ ਦੇ ਹਿੱਤ ਵਿਚ ਕਾਰਗਰ ਸਾਬਤ ਹੋ ਰਹੀਆਂ ਹਨ | ਹੁਣ ਪੰਜਾਬ ਸਰਕਾਰ ਨੇ ਬਿਜਲੀ ਯੂਨਿਟ ਦਰਾਂ ਘਟਾ ਕੇ ਪੰਜਾਬ ਦੇ ਲੋਕਾਂ ਨੂੰ ਇਕ ਹੋਰ ਰਾਹਤ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਵਿਕਾਸ ਦੇ ਕੰਮ ਕਰਵਾ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਏਪੀਜੇ ਸਕੂਲ ਮਾਡਲ ਟਾਊਨ 'ਚ ਗਰੈਜੂਏਸ਼ਨ ਸਮਾਗਮ ਕਰਵਾਇਆ ਅਗਲੀ ਖ਼ਬਰ ਸੇਂਟ ਸੋਲਜਰ ਦੀਆਂ ਵੱਖ-ਵੱਖ ਸ਼ਾਖਾਵਾਂ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
Ad Position 24