ਜਲੰਧਰ, 7 ਮਾਰਚ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਜਮੀਲ ਖ਼ਾਨ ਪੁੱਤਰ ਰਿਬਰਾਹਿਮ ਹੁਸੈਨ ਵਾਸੀ ਨਿਪਾਲ, ਹਾਲ ਵਾਸੀ ਅਰਮਾਨ ਨਗਰ, ਦਕੋਹਾ ਨੂੰ 10 ਸਾਲ ਦੀ ਕੈਦ ਅਤੇ ਵੱਖ-ਵੱਖ ਧਾਰਾਵਾਂ 'ਚ 12 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 4 ਮਹੀਨੇ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਖ਼ਿਲਾਫ਼ ਮਿਤੀ 6 ਨਵੰਬਰ 2024 ਨੂੰ ਥਾਣਾ ਰਾਮਾ ਮੰਡੀ ਵਿਖੇ ਬੀ. ਐਨ. ਸੀ. ਦੇ ਧਾਰਾ 64,351(1) ਅਤੇ 69 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਅਦਾਲਤ ਨੇ ਦੋਸ਼ੀ ਨੂੰ ਧਾਰਾ 69 ਦੇ ਤਹਿਤ ਇਸ ਸਜ਼ਾ ਦਾ ਹੁਕਮ ਦਿੱਤਾ ਹੈ |