06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸੌਦਾ ਸਾਧ ਦਾ ਕਤਲ ਕੇਸ 'ਚੋਂ ਬਰੀ ਹੋਣਾ ਦੇਸ਼ ਵਿਚ ਦੋਹਰੇ ਕਾਨੂੰਨ ਦਾ ਪ੍ਰਤੱਖ ਸਬੂਤ-ਸਿੱਖ ਤਾਲਮੇਲ ਕਮੇਟੀ

Ad Position 21
repet_subhas-goyals [Copy P29]
ਅਜੀਤ ਡੈਸਕ 08-03-2026
ਜਲੰਧਰ, 7 ਮਾਰਚ (ਸ਼ੈਲੀ)-ਸੌਦਾ ਸਾਧ ਛਤਰਪਤੀ ਕਤਲ ਕੇਸ ਵਿਚ ਸਬੂਤਾਂ ਦੀ ਘਾਟ ਦੇ ਨਾਂਅ 'ਤੇ ਬਰੀ ਕਰਨ ਦੇ ਫੈਸਲੇ ਨੇ ਸਿੱਖ ਕੌਮ ਵਿਚ ਨਿਰਾਸ਼ਾ ਪੈਦਾ ਕਰ ਦਿੱਤੀ ਹੈ ਤੇ ਇਸ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਇਸ ਦੇਸ਼ 'ਚ ਦੋ ਕਾਨੂੰਨ ਕੰਮ ਕਰ ਰਹੇ ਹਨ | ਇਹ ਪ੍ਰਗਟਾਵਾ ਸਿੱਖ ਤਾਲਮੇਲ ਕਮੇਟੀ ਵਲੋਂ ਕੀਤਾ | ਸਿੱਖ ਤਾਲਮੇਲ ਕਮੇਟੀ ਤੋਂ ਤੇਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਗੁਰਦੀਪ ਸਿੰਘ ਕਾਲੀਆ ਕਾਲੋਨੀ, ਗੁਰਵਿੰਦਰ ਸਿੰਘ ਨਾਗੀ, ਪ੍ਰਭਜੋਤ ਸਿੰਘ ਖ਼ਾਲਸਾ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਸਿੱਖ ਜੋ 30-32 ਸਾਲ ਾਂ ਤੋਂ ਵੱਧ ਸਮੇਂ ਤੋਂ ਲਗਾਤਾਰ ਜੇਲਾਂ ਵਿਚ ਬੰਦ ਹਨ ਤੇ ਜੋ ਆਪਣੀਆਂ ਸਜ਼ਾਵਾਂ ਤੋਂ ਕਿਤੇ ਜ਼ਿਆਦਾ ਸਮੇਂ ਤੋਂ ਜ਼ਿਆਦਾ ਸਜ਼ਾ ਭੁਗਤ ਚੁੱਕੇ ਹਨ ਤੇ ਉਨ੍ਹਾਂ ਨੂੰ ਇਕ ਦਿਨ ਦੀ ਪੈਰੋਲ ਵੀ ਨਹੀਂ ਮਿਲਦੀ ਪਰ ਸੋਦਾ ਸਾਧ ਨੂੰ ਪਹਿਲੇ ਲਗਾਤਾਰ ਪੈਰੋਲ ਮਿਲਦੀ ਰਹੀ ਤੇ ਹੁਣ ਉਸ ਨੂੰ ਬਰੀ ਕਰ ਦਿੱਤਾ ਗਿਆ ਹੈ | ਇਹ ਦੇਸ਼ ਵਿਚ ਦੋਹਰੇ ਕਾਨੂੰਨ ਦਾ ਪ੍ਰਤੱਖ ਸਬੂਤ ਹੈ | ਉਨ੍ਹਾਂ ਕਿਹਾ ਕਿ ਦਵਿੰਦਰ ਪਾਲ ਸਿੰਘ ਭੁੱਲਰ ਜੋ ਦਿਮਾਗੀ ਤੌਰ ਠੀਕ ਵੀ ਨਹੀਂ ਹਨ, ਭਾਈ ਜਗਤਾਰ ਸਿੰਘ ਹਵਾਰਾ ਜੋ ਪਿਛਲੇ 32 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਹਨ ਉਨ੍ਹਾਂ ਨੂੰ ਸਰਕਾਰ ਪੈਰੋਲ ਦੇਣ ਲਈ ਤਿਆਰ ਨਹੀਂ ਹੈ | ਇਸ ਮੌਕੇ ਕਮਲਜੀਤ ਸਿੰਘ ਕੰਮਾਂ, ਗੁਰਮੀਤ ਸਿੰਘ ਭਾਟੀਆ, ਅਵਨੀਤ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰ ਔਕੜ ਤੇ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਵਾਲੀਆਂ ਔਰਤਾਂ ਨੇ ਹੀ ਪਾਈ ਮੰਜ਼ਿਲ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24