06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਨੂਰਮਹਿਲ ਦੇ ਪੁਰਾਣੇ ਮੰਦਰ 'ਚ ਬੋਹੜ ਤੇ ਪਿੱਪਲ ਦੇ ਦਰੱਖਤ ਕੱਟਣ ਨੂੰ ਲੈ ਕੇ ਲਿਖਤੀ ਸ਼ਿਕਾਇਤ ਦੇ ਬਾਵਜੂਦ ਕੋਈ ਵੀ ਕਾਰਵਾਈ ਨਹੀਂ

Ad Position 21
repet_subhas-goyals [Copy P29]
ਅਜੀਤ ਡੈਸਕ 08-03-2026
ਜੰਡਿਆਲਾ ਮੰਜਕੀ, 7 ਮਾਰਚ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਧਾਰਮਿਕ ਸਥਾਨ ਦੇ ਬੋਹੜ ਤੇ ਪਿੱਪਲ ਕੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਿਕਾਇਤਕਰਤਾ ਨੇ ਕਿਹਾ ਕਿ ਸ਼ਹਿਰ ਦੇ ਇਕ ਮੰਦਰ ਵਿਚ ਲਗਪਗ ਦੋ ਸੋ ਸਾਲ ਪੁਰਾਣਾ ਇਕ ਬੋਹੜ ਤੇ ਪਿੱਪਲ ਦਾ ਦਰੱਖਤ ਸੀ, ਜਿਸ ਦੀ ਲੋਕ ਰੋਜ਼ਾਨਾ ਪੂਜਾ ਕਰਦੇ ਸਨ | ਲੰਘੀ 3 ਮਾਰਚ ਨੂੰ ਮੰਦਰ ਦੀ ਦੇਖਭਾਲ ਕਰਨ ਵਾਲਿਆਂ ਨੇ ਕਸ਼ਮੀਰੀ ਮਜ਼ਦੂਰਾਂ ਨੂੰ ਦਰੱਖਤਾਂ ਨੂੰ ਕੱਟਣ ਲਈ ਬੁਲਾਇਆ ਤੇ ਲੱਕੜ ਦੇ ਟੁਕੜੇ ਟੁਕੜੇ ਕਰ ਦਿੱਤੇ ਗਏ | ਇਸ ਸੰਬੰਧੀ ਵੱਖ-ਵੱਖ ਵਿਭਾਗਾਂ ਨੂੰ ਸ਼ਿਕਾਇਤਾਂ ਵੀ ਕੀਤੀਆਂ ਗਈਆਂ ਸਨ ਪਰ ਅਜੇ ਤੱਕ ਕਿਸੇ ਵੀ ਵਿਭਾਗ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ | ਸ਼ਿਕਾਇਤਕਰਤਾ ਰਾਜ ਬਹਾਦਰ ਸੰਧੀਰ ਤੇ ਉਸ ਦੇ ਸਾਥੀਆਂ ਨੇ ਦੱਸਿਆ ਕਿ ਇਸ ਬਾਰੇ ਮੁੱਖ ਮੰਤਰੀ, ਪੰਜਾਬ ਸਰਕਾਰ, ਡਿਪਟੀ ਕਮਿਸ਼ਨਰ ਜਲੰਧਰ, ਐਸ. ਡੀ. ਐਮ. ਫਿਲੌਰ, ਡੀ. ਐਸ. ਪੀ. ਨਕੋਦਰ, ਜੰਗਲਾਤ ਵਿਭਾਗ ਰੇਂਜ ਅਫਸਰ ਫਿਲੌਰ, ਪੁਲਿਸ ਸਟੇਸ਼ਨ ਇੰਚਾਰਜ ਨੂਰਮਹਿਲ ਤੇ ਹੋਰ ਸੰਬੰਧਤ ਵਿਭਾਗਾਂ ਨੂੰ ਆਨਲਾਈਨ ਸੂਚਿਤ ਕਰਨ ਦੇ ਬਾਵਜੂਦ ਕਾਰਵਾਈ ਨਾ ਹੋਣਾ ਸਵਾਲ ਖੜ੍ਹੇ ਕਰਦਾ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਇਸ ਹਰੇ ਭਰੇ ਸੁਰੱਖਿਅਤ ਰੁੱਖਾਂ ਨੂੰ ਕੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਦ ਗੁਰੂਕੁਲ ਸਕੂਲ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਕੋਰਟ ਕੰਪਲੈਕਸਾਂ 'ਚ ਲੱਗੇ ਮੀਟਰ ਘਰੇਲੂ ਸ਼ੇ੍ਰਣੀ 'ਚ ਸ਼ਾਮਿਲ ਕਰਨ ਲਈ ਸਰਕਾਰ ਦਾ ਧੰਨਵਾਦ-ਭੱਟੀ
Ad Position 24