07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕੌਮਾਂਤਰੀ ਮਹਿਲਾ ਦਿਵਸ 'ਤੇ ਸੈਮੀਨਾਰ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 08-03-2026
ਜੰਡਿਆਲਾ ਮੰਜਕੀ, 7 ਮਾਰਚ (ਸੁਰਜੀਤ ਸਿੰਘ ਜੰਡਿਆਲਾ)-ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਸੈਮੀਨਾਰ ਕਰਵਾਇਆ | ਸੈਮੀਨਾਰ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਕਵਿਤਾ, ਭਾਸ਼ਨ, ਸਲੋਗਨ ਤੇ ਗੀਤ ਆਦਿ ਰਾਹੀਂ ਇਸਤਰੀਆਂ ਦੇ ਚੁਣੌਤੀਆਂ ਭਰਪੂਰ ਤੇ ਸੰਘਰਸ਼ਮਈ ਜੀਵਨ ਤੋਂ ਜਾਣੂ ਕਰਵਾਇਆ | ਇਸ ਮੌਕੇ ਡਾ. ਸੁਮਨੀਤ ਕੌਰ (ਐਸੋਸੀਏਟ ਪ੍ਰੋਫ਼ੈਸਰ, ਅੰਗਰੇਜ਼ੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਮਹਿਲਾਵਾਂ ਦੀ ਸਮਾਨਤਾ ਤੇ ਉਨ੍ਹਾਂ ਦੇ ਸਸ਼ਕਤੀਕਰਨ ਦੀ ਮਹੱਤਤਾ 'ਤੇ ਵਿਚਾਰ ਪੇਸ਼ ਕੀਤੇ | ਉਨ੍ਹਾਂ ਮਹਿਲਾਵਾਂ ਦੀ ਭੂਮਿਕਾ, ਹੱਕਾਂ ਤੇ ਉਨ੍ਹਾਂ ਦੀ ਅੱਗੇ ਵਧਣ ਦੀ ਮਹੱਤਤਾ 'ਤੇ ਵੀ ਚਰਚਾ ਕੀਤੀ | ਵਿਸ਼ੇਸ਼ ਮਹਿਮਾਨ ਮਿਸ ਸੁਨਵਯਾ ਕੌਰ ਪਾਹਵਾ ਜੀਵਨ ਦੇ ਤਜਰਬਿਆਂ ਤੇ ਲੇਖਕ ਬਣਨ ਤੱਕ ਦੀਆਂ ਔਕੜਾਂ ਅਤੇ ਸਫ਼ਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ | ਉਨ੍ਹਾਂ ਵਿਦਿਆਰਥੀਆਂ ਨੂੰ ਮਹਿਲਾਵਾਂ ਦੇ ਕਾਨੂੰਨੀ ਹੱਕਾਂ ਤੋਂ ਜਾਗਰੂਕ ਕੀਤਾ ਅਤੇ ਹਮੇਸ਼ਾ ਅੱਗੇ ਵਧਣ ਲਈ ਪ੍ਰੇਰਿਆ | ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਵਲੋਂ ਕੌਮਾਂਤਰੀ ਮਹਿਲਾ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਦੱਸਿਆ ਕਿ ਅੱਜ ਦਾ ਦਿਨ ਵਿਸ਼ਵ ਭਰ ਵਿਚ ਇਸਤਰੀਆਂ ਦੀ ਮਹਾਨਤਾ ਨੂੰ ਦਰਸਾਉਣ ਵਜੋਂ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਕਾਲਜ ਵਿਚ ਵਿਦਿਆਰਥਣਾਂ ਨੂੰ ਹਮੇਸ਼ਾ ਆਤਮ ਨਿਰਭਰ ਬਣਨ ਅਤੇ ਹਰੇਕ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ | ਇਸ ਦੌਰਾਨ ਕਾਲਜ ਦੇ ਸਮੂਹ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਹੁੱਕਾ ਬਾਰ 'ਤੇ ਪੁਲਿਸ ਨੇ ਕੀਤੀ ਛਾਪੇਮਾਰੀ ਅਗਲੀ ਖ਼ਬਰ ਨਵਾਂ ਪਿੰਡ ਖਾਲੇਵਾਲ 'ਚ ਮਾ. ਅਜੀਤ ਸਿੰਘ ਦੀ ਯਾਦ ਵਿਚ ਅੱਖਾਂ ਦੀ ਜਾਂਚ ਤੇ ਜਨਰਲ ਕੈਂਪ ਅੱਜ-ਇੰਜੀ: ਪਰਮਪਾਲ ਸਿੰਘ
Ad Position 24