ਮਲਸੀਆਂ, 7 ਮਾਰਚ (ਸੁਖਦੀਪ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਬਿਜਲੀ ਖੇਤਰ 'ਚ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ | ਇਹ ਪ੍ਰਗਟਾਵਾ ਬੈਕਫਿੰਕੋ ਪੰਜਾਬ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ ਹਲਕਾ ਸੰਗਠਨ ਇੰਚਾਰਜ ਆਮ ਆਦਮੀ ਪਾਰਟੀ ਸ਼ਾਹਕੋਟ ਨੇ ਕਰਦਿਆਂ ਕਿਹਾ ਕਿ 'ਆਪ' ਸਰਕਾਰ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਬਿਜਲੀ ਦੀਆਂ ਦਰਾਂ 'ਚ ਭਾਰੀ ਕਟੌਤੀ ਕੀਤੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲਿਆਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਤੇ ਉਦਯੋਗਾਂ ਨੂੰ ਉਤਸ਼ਾਹ ਮਿਲੇਗਾ | ਇਸ ਨਾਲ ਪੰਜਾਬ 'ਚ ਨਿਵੇਸ਼ ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ |